‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਸ਼ਾਮ ਕਰੀਬ 7 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋ ਸਕਦੀ ਹੈ। ਦੱਸ ਦਈਏ ਕਿ ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਇਸ ਮੀਟਿੰਗ ਦੌਰਾਨ ਬੀਬੀਐਮਬੀ ਤੋਂ ਇਲਾਵਾ ਯੂਕਰੇਨ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਵੀ ਗ੍ਰਹਿ ਮੰਤਰੀ ਕੋਲ ਉਠਾ ਸਕਦੇ ਹਨ।