Punjab

ਪੰਜਾਬ ਦੇ ਹੱਕਾਂ ਲਈ ਡੱਟ ਕੇ ਖੜ੍ਹਾਗੇ : ਦਲਜੀਤ ਚੀਮਾਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਅਤੇ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਸਿਟਕੋ ) ਦੇ ਐੱਮਡੀ ਅਹੁਦੇ ਦੀ ਨਿਯੁਕਤੀ ਮਾਮਲੇ ‘ਚ ਪੰਜਾਬ ਨਾਲ  ਨਾਇਨਸਾਫ਼ੀ ਕੀਤੀ ਗਈ ਹੈ । ਉਨ੍ਹਾਂ ਨੇ ਕਾਂਗਰਸ ਪਾਰਟੀ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੀਬੀਐਮਬੀ ਮਾਮਲੇ ਵਿੱਚ ਕਾਂਗਰਸ ਤੇ ਕੇਂਦਰ ਦੋਵੇਂ ਹੀ ਸਰਕਾਰਾਂ ਬਰਾਬਰ ਦੀਆਂ ਜ਼ਿੰਮੇਵਾਰ ਹਨ ਅਤੇ ਇਹ ਦੋਵਾਂ ਪਾਰਟੀਆਂ ਦੀ ਮਿਲੀਭੁਗਤ ਹੈ। ਉਨ੍ਹਾਂ ਨੇ ਇਹ  ਵੀ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਅਕਾਲੀ ਦਲ ਹਮੇਸ਼ਾਂ ਡੱਟ ਕੇ ਖੜ੍ਹੇਗਾ।