Punjab

ਸੁਖਬੀਰ ਬਾਦਲ ਨੇ ਬੁਲਾਈ ਕੋਰ ਕਮੇਟੀ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਮਿਲਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 14 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 2 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਚੋਣ ਨਤੀਜਿਆਂ ‘ਤੇ ਚਰਚਾ ਕੀਤੀ ਜਾਵੇਗੀ। ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਕਰਾਰੀ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ।