‘ਦ ਖ਼ਾਲਸ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 08 ਜਨਵਰੀ ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਭੇਜ ਦਿੱਤਾ ਗਿਆ ਹੈ। ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।