Punjab

ਵੇਣੂੰ ਪ੍ਰਸਾਦ ਹੋਣਗੇ ਪੰਜਾਬ ਦੇ ਨਵੇਂ ਪ੍ਰਿੰਸੀਪਲ ਸਕੱਤਰ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਹੁੰਝਾ ਫੇਰ ਜਿੱਤ ਤੋਂ ਬਾਅਦ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦਾ ਪਹਿਲਾ ਫੈਸਲਾ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਵੇਣੂੰ ਪ੍ਰਸਾਦ ਨੂੰ ਪੰਜਾਬ ਦਾ ਨਵਾ ਪ੍ਰਿੰਸੀਪਲ ਸਕੱਤਰ ਨਿਯੁਕਤ ਕਰ ਦਿੱਤਾ ਹੈ । ਵੇਨੂ ਪ੍ਰਸਾਦ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ। ਦਸ ਦਈਏ ਕਿ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ‘ਚ ਇਕ ਨਿਯੁਕਤੀ ਹੋ ਗਈ ਹੈ। ਵੇਣੂੰ ਪ੍ਰਸਾਦ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਰਹੇ ਹਨ, ਅਤੇ ਵਰਤਮਾਨ ਵਿੱਚ ਏ.ਸੀ.ਐਸ., ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ।