Punjab

ਰਾਜ ਸਭਾ ਮੈਂਬਰਾਂ ਲਈ ਨਾਮਜ਼ਦਗੀਆਂ ਅੱਜ ਤੋਂ

‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਨੇ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 14 ਮਾਰਚ ਨੂੰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 21 ਮਾਰਚ ਹੈ। ਨਾਮਜ਼ਦਗੀਆਂ ਦੀ ਪੜਤਾਲ 22 ਮਾਰਚ ਨੂੰ ਕੀਤੀ ਜਾਵੇਗੀ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਮਿਤੀ 24 ਮਾਰਚ ਹੈ।

ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਦੀ ਮਿਆਦ 9 ਅਪਰੈਲ ਨੂੰ ਖਤਮ ਹੋਣ ਜਾ ਰਹੀ ਹੈ।