‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਕਪਿਲ ਸਿੱਬਲ ਨੇ ਅੱਜ ਗਾਂਧੀ ਪਰਿਵਾਰ ਨੂੰ ਲੀਡਰਸ਼ਿਪ ਦੀ ਭੂਮਿਕਾ ਤੋਂ ਹਟ ਕੇ ਪਾਰਟੀ ਦੀ ਅਗਵਾਈ ਕਰਨ ਲਈ ਕਿਸੇ ਹੋਰ ਨੂੰ ਮੌਕਾ ਦੇਣ ਦੀ ਮੰਗ ਕੀਤੀ ਹੈ। ਸਾਲ 2014 ਦੀ ਚੋਣ ਹਾਰ ਤੋਂ ਬਾਅਦ ਕਾਂਗਰਸ ਕੁੱਝ ਮੌਕਿਆਂ ਨੂੰ ਛੱਡ ਕੇ ਲਗਾਤਾਰ ਚੋਣਾਂ ਹਾਰ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਲੀਡਰਸ਼ਿਪ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ ਪਰ ਵਰਕਿੰਗ ਕਮੇਟੀ ਤੋਂ ਬਾਹਰਲੇ ਲੋਕ ਮਹਿਸੂਸ ਕਰਦੇ ਹਨ ਕਿ ਨਵੇਂ ਨੇਤਾ ਨੂੰ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।