Punjab

ਬੇ ਅਦਬੀ ਕਰਨ ਵਾਲਿਆਂ ਦਾ ਕੱਖ ਨਹੀਂ ਰਿਹਾ – ਸਿਮਰਨਜੀਤ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੋਣਾਂ ਵਿੱਚ ਹਾਰਨ ਤੋਂ ਬਾਅਦ ਕਿਹਾ ਕਿ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਕਰਨ ਵਾਲਿਆਂ ਦਾ ਕੱਖ ਨਹੀਂ ਰਿਹਾ। ਪੰਜਾਬ ਦੇ ਲੋਕਾਂ ਨੇ ਬਾਦਲਾਂ ਨੂੰ ਵਿਧਾਨ ਸਭਾ ਦੀਆਂ ਚੋਣਾਂ ਹਰਾ ਕੇ ਸਹੀ ਫੈਸਲਾ ਕੀਤਾ ਹੈ। ਮਾਨ ਨੇ ਕਿਹਾ ਕਿ ਅਮਰਗੜ੍ਹ ਵਿਧਾਨ ਹਲਕੇ ਉੱਪਰ ਉਨ੍ਹਾਂ ਦੀ ਜਿੱਤ ਪੱਕੀ ਸੀ ਪਰ ਈਵੀਐੱਮ ਵਿੱਚ ਗੜਬੜੀਆਂ ਕਾਰਨ ਉਨ੍ਹਾਂ ਨੂੰ ਹਰਾ ਦਿੱਤਾ ਗਿਆ। ਭਵਿੱਖ ਵਿੱਚ ਉਨ੍ਹਾਂ ਦੀ ਪਾਰਟੀ ਹੋਰ ਮਜ਼ਬੂਤ ਹੋ ਕੇ ਸੰਗਰੂਰ ਲੋਕ ਸਭਾ ਦੀ ਚੋਣ ਲੜੇਗੀ। ਉਨ੍ਹਾਂ ਨੇ ਪੰਜਾਬ ਦੇ ਬਣਨ ਵਾਲੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ।