Punjab

“ਬੇਅਦਬੀ ਦੇ ਦੋਸ਼ੀਆਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ”

ਦ ਖ਼ਾਲਸ ਬਿਊਰੋ : ਪਟਿਆਲਾ ਜਿਲ੍ਹੇ ਦੇ ਪਿੰਡ ਮੱਦੋਮਾਜਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਦੀ ਵਾਪਰੀ ਘ ਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦ ਬੀ ਨੂੰ ਸਿੱਖ ਕਦੇ ਵੀ ਬਰਦਾ ਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕੁਝ ਪੰਥ ਦੋ ਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅ ਦਬੀ ਕਰਨ ਵਾਲੇ ਫੜ੍ਹੇ ਗਏ ਦੋ ਸ਼ੀਆਂ ਨੂੰ ਪੁਲਿਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ।  

ਧਾਮੀ ਨੇ ਕਿਹਾ ਕਿ ਅੱਜ ਪਿੰਡ ਮੱਦੋਮਾਜਰਾ ਦੇ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅ ਦਬੀ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਸੰਗਤ ਨੇ ਕਾਬੂ ਕਰ ਕੇ ਪੁ ਲਿਸ ਦੇ ਹਵਾਲੇ ਕਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘਟ ਨਾ ਦਾ ਫੜਿਆ ਗਿਆ ਦੋ ਸ਼ੀ ਇਸ ਵੇਲੇ ਪੁਲਿਸ ਦੇ ਕੋਲ ਹੈ, ਜਿਸ ਪਾਸੋਂ ਸਖਤੀ ਨਾਲ ਪੁੱਛ ਪੜਤਾਲ ਹੋਣੀ ਚਾਹੀਦੀ ਹੈ, ਤਾਂ ਜੋ ਅਜਿਹੀਆਂ ਘਟ ਨਾਵਾਂ ਦੇ ਪਿਛੇ ਕੰਮ ਕਰਦੀਆਂ ਤਾਕਤਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਸਰਕਾਰ ਨੂੰ ਚੇਤਾ ਵਨੀ ਦਿੰਦਿਆਂ ਕਿਹਾ ਕਿ ਗੁਰਬਾਣੀ ਦੀ ਬੇਅ ਦਬੀ ਕਰਨ ਵਾਲੇ ਦੋ ਸ਼ੀਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇ ਤਾਂ ਜੋ ਕੋਈ ਵੀ ਅਜਿਹੀ ਘਟ ਨਾ ਨੂੰ ਅੰਜਾਮ ਨਾ ਦੇ ਸਕੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਬੇਅ ਦਬੀ ਦਾ ਮਾਮ ਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਗੁਰਬਾਣੀ ਦੀ ਬੇਅ ਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਸਰਕਾਰ ਵੱਲੋਂ ਕੋਈ ਵੀ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਵਾਪਰੀ ਤਾਜ਼ਾ ਘਟਨਾ ਦੇ ਦੋ ਸ਼ੀਆਂ ਨੂੰ ਜਲਦ ਗ੍ਰਿਫ਼ ਤਾਰ ਕਰਕੇ ਸਖ਼ਤ ਸ ਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਉਹ ਚੋਣਾਂ ਦੇ ਮਾਹੌਲ ਵਿਚ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ । ਇਸਦੇ ਨਾਲ ਉਨ੍ਹਾਂ ਨੇ  ਅਜਿਹੀ ਸਥਿਤੀ ਵਿੱਚ ਸੰਗਤਾਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ।