‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਹੱਥ ਲਿਖਤ ਅਸਤੀਫ਼ਾ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਕੱਲ੍ਹ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜ ਸੂਬਿਆਂ ਦੇ ਪ੍ਰਧਾਨਾਂ ਤੋਂ ਅਸਤੀਫ਼ਾ ਮੰਗਿਆ ਸੀ।
ਇਹ ਇਹੀ ਸੂਬੇ ਹਨ, ਜਿਨ੍ਹਾਂ ਸੂਬਿਆਂ ਵਿੱਚ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਇਹਨਾਂ ਪੰਜ ਸੂਬਿਆਂ ਵਿੱਚ ਉੱਤਰ ਪ੍ਰਦੇਸ਼, ਮਨੀਪੁਰ, ਗੋਆ, ਉੱਤਰਾਖੰਡ ਅਤੇ ਪੰਜਾਬ ਸ਼ਾਮਿਲ ਹਨ। ਕੱਲ੍ਹ ਮਾਲਵੇ ਦੇ ਹਾਰੇ 67 ਉਮੀਦਵਾਰਾਂ ਦੀ ਚਿੰਤਨ ਮੀਟਿੰਗ ਹੋਈ ਸੀ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਅਚਤੇ ਚਰਨਜੀਤ ਸਿੰਘ ਚੰਨੀ ਨੂੰ ਹਾਰ ਦੇ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।