‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਬਲਜਿੰਦਰ ਕੌਰ ਨੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਫੈਸਲਾ ਪਾਰਟੀ ਦਾ ਹੈ ਤੇ ਪਾਰਟੀ ਦਾ ਫੈਸਲਾ ਸਿਰ ਮੱਥੇ ਹੈ। ਉਨ੍ਹਾਂ ਕਿਹਾ ਕਿ ਮੈਨੂੰ ਜੋ ਜ਼ਿੰਮੇਵਾਰੀ ਦਿੱਤੀ ਜਾਵੇਗੀ, ਨਿਭਾਵਾਂਗੀ। ਉਨ੍ਹਾਂ ਫੇਸਬੁੱਕ ਪੋਸਟ ਉੱਤੇ ਵੀ ਟਿੱਪਣੀ ਕਰਕੇ ਕਿਹਾ ਕਿ ਮੇਰੀ ਕੋਈ ਨਾਰਾਜ਼ਗੀ ਨਹੀਂ ਹੈ। ਦਰਅਸਲ, ਬਲਜਿੰਦਰ ਕੌਰ ਨੇ ਇੱਕ ਫੇਸਬੁੱਕ ਪੋਸਟ ਸਾਂਝੀ ਕੀਤੀ ਸੀ, ਜਿਸਨੂੰ ਉਨ੍ਹਾਂ ਦੀ ਆਪ ਪਾਰਟੀ ਨਾਲ ਨਰਾਜ਼ਗੀ ਨੂੰ ਜੋੜ ਕੇ ਵੇਖਿਆ ਜਾਣ ਲੱਗਾ। ਇਹ ਪੋਸਟ ਉਨ੍ਹਾਂ ਨੇ ਦੋ ਦਿਨ ਪਹਿਲਾਂ ਪਾਈ ਸੀ ਅਤੇ ਬਾਅਦ ਵਿੱਚ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਸੀ ਕਿ ਜਿੱਥੇ ਆਪਣਿਆਂ ਸਾਹਮਣੇ ਖੁਦ ਦੀ ਸੱਚਾਈ ਸਾਬਿਤ ਕਰਨੀ ਪਵੇ, ਉੱਥੇ ਅਸੀਂ ਬੁਰੇ ਹੀ ਠੀਕ ਹਾਂ। ਪਰ ਅੱਜ ਉਨ੍ਹਾਂ ਨੇ ਇਹ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪੋਸਟ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਉਨ੍ਹਾਂ ਦੀ ਪਾਰਟੀ ਦੇ ਨਾਲ ਕੋਈ ਨਰਾਜ਼ਗੀ ਨਹੀਂ ਹੈ। ਬਲਜਿੰਦਰ ਕੌਰ ਨੂੰ ਨਵੀਂ ਕੈਬਨਿਟ ਵਿੱਚ ਜਗ੍ਹਾ ਨਹੀਂ ਮਿਲੀ ਹੈ।