Punjab

ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ,ਕੋਈ ਨਵਾਂ ਟੈਕਸ ਨਹੀਂ : ਚੀਮਾ

‘ਦ ਖ਼ਾਲਸ ਬਿਊਰੋ :ਪੰਜਾਬ ਦੇ ਨਵੇਂ ਬਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਪਹਿਲੀ ਪ੍ਰੈਸ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਕਿ ਆਉਂਦੇ ਸੀਜ਼ਨ ਵਿੱਚ ਕਣਕ ਦੀ ਖਰੀਦ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸੰਗਰੂਰ ਪੁਲੀਸ ਵਲੋਂ ਗਾਰਡ ਆਫ ਆਨਰ ਲੈਣ ਮਗਰੋਂ ਵਿੱਤ ਮੰਤਰੀ ਨੇ ਪ੍ਰੈਸ ਕਾਨਫ਼੍ਰੰਸ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ ਅਤੇ ਕੋਈ ਵੀ  ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਘਾਟਾ  ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਫ਼ਾਲਤੂ ਖਰਚੇ ਘਟਾਉਣ ਦਾ ਫ਼ੈਸਲਾ ਕੀਤਾ ਹੈ ਤੇ ਸਰਕਾਰ ਦਾ ਹਰ ਫ਼ੈਸਲਾ ਲੋਕ ਹਿੱਤ ਵਿੱਚ ਲਿਆ ਜਾਵੇਗਾ।