India

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ, ਮਹਿੰਗਾਈ ਦੀ ਮਾ ਰ ਹੇਠ ਆਮ ਲੋਕ

ਦ ਖ਼ਾਲਸ ਬਿਊਰੋ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਦੇ ਵਿੱਚ ਲਗਾਤਾਰ ਤੀਜੀ ਵਾਰ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਨੂੰ ਪੈਟਰੋਲ ਦੀ ਕੀਮਤ ਵਿੱਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 75 ਪੈਸੇ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਦਿੱਲੀ ਵਿਚ ਪੈਟਰੋਲ ਦੀ ਕੀਮਤ ਹੁਣ 97.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਮੁੰਬਈ ਵਿਚ ਪੈਟਰੋਲ ਦੀ ਕੀਮਤ ਵਿਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ ਤੇ ਹੁਣ ਇਸਦੀ ਕੀਮਤ 112.51 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਤੇ 85 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਡੀਜ਼ਲ ਦੀ ਕੀਮਤ 96.70 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੇਨਈ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ 76 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।ਇਥੇ  ਹੁਣ ਪੈਟਰੋਲ ਦੀ ਕੀਮਤ ਹੁਣ 103.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.71 ਪ੍ਰਤੀ ਲੀਟਰ  ਹੋ ਗਈ ਹੈ।

 ਕੋਲਕਾਤਾ ਵਿਚ ਪੈਟਰੋਲ ਦੀ ਕੀਮਤ ਵਿਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਤੇ ਇਹ 106.34 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਤੇ ਡੀਜ਼ਲ ਦੀ ਕੀਮਤ ਵਿਚ 80 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ 91.42 ਰੁਪਏ ਪ੍ਰਤੀ ਲੀਟਰ ਹੋ  ਗਈ ਹੈ। ਦੇਸ਼ ਦੀ ਜਨਤਾ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਈ ਹੈ। ਮਹਿੰਗਾਈ ਦੇ ਝਟਕਿਆਂ ਦਾ ਹੁਣ ਲੋਕਾਂ ਦੀ ਜੇਬ ਉੱਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ।