Punjab

ਰਿਸ਼ਵਤ ਲੈਣ ਵਾਲੀ ਮਹਿਲਾ ਕਲਰਕ ਮੁਅੱਤਲ,ਕੱਲ ਹੋਈ ਸੀ ਗ੍ਰਿਫ਼ਤਾਰੀ

‘ਦ ਖ਼ਾਲਸ ਬਿਊਰੋ : ਰਿਕਾਰਡ ਜਿੱਤ ਹਾਸਲ ਕਰ ਕੇ ਪੰਜਾਬ ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀਂ ਜਲੰਧਰ ਤਹਿਸੀਲ ਦਫ਼ਤਰ ਦੀ ਇਕ ਕਲਰਕ ਇੱਕ ਵਿਅਕਤੀ ਕੋਲੋਂ ਉਸ ਦੀ ਧੀ ਨੂੰ ਨੌਕਰੀ ਦਿਵਾਉਣ ਦੇ ਨਾਂ ਉਤੇ ਸਾਢੇ ਤਿੰਨ ਲੱਖ ਰੁਪਏ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਹੋਈ ਸੀ। ਹੁਣ ਇਸ ਮਾਮਲੇ ਤੇ ਅਗਲੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਕਲਰਕ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਰਿਸ਼ਵਤਖੋਰੀ ਦਾ ਇਹ ਦੋਸ਼ ਇਕ ਸਬਜ਼ੀ ਵੇਚਣ ਵਾਲੇ ਨੇ ਉਸ ਕਲਰਕ ਮੀਨੂੰ ਉਤੇ ਦੋਸ਼ ਲਗਾਏ ਸਨ ਕਿ ਉਸ ਨੇ ਉਸਦੀ ਧੀ ਨੂੰ ਨੌਕਰੀ ਦਿਵਾਉਣ ਲਈ ਸਾਢੇ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਸੀ, ਇਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਤੇ ਬਾਅਦ ਵਿੱਚ ਕਲਰਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।