India Punjab

ਪੰਜਾਬ ‘ਚ ਪੈਟਰੋਲ 100 ਤੋਂ ਪਾਰ,ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

‘ਦ ਖ਼ਾਲਸ ਬਿਊਰੋ : ਪਿਛਲੇ ਇੱਕ ਹਫ਼ਤੇ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ  ਵਾਧਾ ਹੋ ਰਿਹਾ ਹੈ। ਅੱਜ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।  ਪੈਟਰੋਲ 80 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਇਸ ਵਧੀ ਹੋਈ ਕੀਮਤ ਨਾਲ ਦਿੱਲੀ ਵਿੱਚ ਪੈਟਰੋਲ 100 ਰੁਪਏ ਤੋਂ ਉਪਰ ਚਲਿਆ ਗਿਆ। ਦਿੱਲੀ ਵਿੱਚ ਪੈਟਰੋਲ 100.21 ਰੁਪਏ ਅਤੇ ਡੀਜ਼ਲ 91.47 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਿਛਲੇ ਸੱਤ ਦਿਨਾਂ ਵਿੱਚ ਪੈਟਰੋਲ 4.80 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਸਭ ਤੋਂ ਵੱਧ ਵਾਧਾ ਮੁੰਬਈ ਵਿੱਚ ਹੋਇਆ ਜਿੱਥੇ ਪੈਟਰੋਲ ਦੀ ਕੀਮਤ ਵੀ 115 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਚੇਨਈ ਪੈਟਰੋਲ 105.94 ਰੁਪਏ ਅਤੇ ਡੀਜ਼ਲ 96.00 ਰੁਪਏ ਪ੍ਰਤੀ ਲੀਟਰ, ਕੋਲਕਾਤਾ ਪੈਟਰੋਲ 109.68 ਰੁਪਏ ਅਤੇ ਡੀਜ਼ਲ 94.62 ਰੁਪਏ ਪ੍ਰਤੀ ਲੀਟਰ।

ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਿਛਲੇ ਅੱਠ ਦਿਨਾਂ ‘ਚ ਸੱਤਵੀਂ ਵਾਰ ਈਂਧਨ ਮਹਿੰਗਾ ਹੋਇਆ ਹੈ।

ਪਿੱਛਲੇ 8 ਦਿਨਾਂ ‘ਚ ਪੈਟਰੋਲ 4.80 ਰੁਪਏ ਮਹਿੰਗਾ ਹੋ ਗਿਆ ਹੈ ਅਤੇ ਡੀਜ਼ਲ 5 ਰੁਪਏ ਮਹਿੰਗਾ ਹੋ ਗਿਆ ਹੈ। । ਦੇਸ਼ ਵਿੱਚ ਮਹਿੰਗਾਈ ਲਗਾਤਾਰ ਸਿਖਰਾਂ ‘ਤੇ ਜਾ ਰਹੀ ਹੈ । ਦੇਸ਼ ਦੀ ਜਨਤਾ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਈ ਹੈ। ਮਹਿੰਗਾਈ ਦੇ ਝਟਕਿਆਂ ਦਾ ਹੁਣ ਲੋਕਾਂ ਦੀ ਜੇਬ ਉੱਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ।