‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਦੇ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਇਹ ਬੇਵਜ੍ਹਾ ਭਰ ਫੈਲਾ ਰਹੇ ਹਨ, ਇਹ ਰਾਜਨੀਤੀ ਲਈ ਕੰਮ ਕਰ ਰਹੇ ਹਨ ਅਤੇ ਆਪਣਾ ਸਮਾਂ ਖਰਾਬ ਕਰ ਰਹੇ ਹਨ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸ ਗੱਲ ਨੂੰ ਬੀਜੇਪੀ ਵੀ ਮੰਨਦੀ ਹੈ। ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਫੈਸਲੇ ਦਾ ਫਾਇਦਾ ਹੋਇਆ ਹੈ ਅਤੇ ਉਹ ਖੁਸ਼ ਵੀ ਹਨ। ਪਰ ਇਨ੍ਹਾਂ ਲੋਕਾਂ ਨੂੰ ਉਹ ਨਿਯਮ ਲਾਗੂ ਕਰਨ ਤੋਂ ਕੀ ਦਿੱਕਤ ਹੋ ਰਹੀ ਹੈ। ਕੇਂਦਰ ਨੇ ਪੰਜਾਬ ਕੋਲੋਂ ਕੋਈ ਚੰਡੀਗੜ੍ਹ ਨਹੀਂ ਖੋਹਿਆ।