Punjab

ਚੰਡੀਗੜ੍ਹ ਵਿੱਚ ਕੇਂਦਰੀ ਨਿਯਮ ਲਾਗੂ ਕਰਨ ਵਿਰੁੱਧ ਸਰਬਸੰਮਤੀ ਨਾਲ ਮਤਾ ਪਾਸ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਮਤਾ ਸਰਬਸਮੰਤੀ ਨਾਲ ਪਾਸ ਕਰ ਦਿਤਾ ਗਿਆ ਹੈ । ਵਿਧਾਨ ਸਭਾ ਵਿੱਚ ਇਸ ਸੰਬੰਧੀ ਕਰਾਈ ਗਈ ਵੋਟਿੰਗ ਦੋਰਾਨ ਤਕਰੀਬਨ ਸਾਰੇ ਵਿਧਾਇਕਾਂ ਨੇ ਇਸ ਮਤੇ ਦੇ ਪੱਖ ਵਿੱਚ ਵੋਟ ਪਾਈ ਪਰ ਭਾਜਪਾ ਦੇ ਇੱਕੋ-ਇੱਕ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਮਤੇ ਦਾ ਵਿਰੋਧ ਕੀਤਾ ਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਵਾਲਾ ਦਸਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਮਾਪਤੀ ਭਾਸ਼ਣ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਕਿਸੇ ਇੱਕ ਦੀ ਲੜਾਈ ਨਹੀਂ,ਸਭ ਦੀ ਹੈ। ਸਾਨੂੰ ਵੀ ਸਾਰੀਆਂ ਪਾਰਟੀਆਂ ਨੂੰ ਸਾਰੇ ਵੱਖਰੇਵੇਂ ਪਾਸੇ ਰੱਖ ਕੇ ਆਪਣੇ ਮਸਲਿਆਂ ਦੇ ਹੱਲ ਲਈ ਇੱਕ ਹੋ ਜਾਣਾ ਚਾਹਿਦਾ ਹੈ।