India

ਆਸ਼ੀਸ਼ ਮਿਸ਼ਰਾ ਮਾਮਲੇ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਰੱਖਿਆ ਸੁਰੱਖਿਅਤ

‘ਦ ਖਾਲਸ ਬਿਉਰੋ:ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਅੱਜ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਪਟੀਸ਼ਨਕਰਤਾਵਾਂ ਦੇ ਵਕੀਲ ਅਦਾਲਤ ਨੂੰ ਦੱਸਿਆ ਕਿ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦੇਣ ਵੇਲੇ ਕਈ ਤੱਥਾਂ ਨੂੰ ਧਿਆਨ ਵਿੱਚ ਨਹੀਂ ਰੱਖਿਆ ਹੈ। ਇਹ ਕਤਲ ਦਾ ਗੰਭੀਰ ਮਾਮਲਾ ਹੈ।ਮੁੱਖ ਦੋਸ਼ੀ ਦੀ ਜ਼ਮਾਨਤ ਰੱਦ ਹੋਣੀ ਚਾਹੀਦੀ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ, ਸਾਨੂੰ ਪਤਾ ਹੈ ਕਿ ਅਸੀਂ ਕੀ ਕਰਨਾ ਹੈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਉਹ ਚੋਣਾਂ ਤੋਂ ਪਹਿਲਾਂ 15 ਫਰਵਰੀ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ।
ਤੇ ਉਸ ਮਗਰੋਂ ਇੱਕ ਗਵਾਹ ਤੇ ਹਮਲਾ ਹੋਇਆ ਸੀ।ਜਿਸ ਪਿਛੋਂ ਪੀੜਤ ਪਰਿਵਾਰਾਂ ਨੇ ਸੁਪਰੀਮ ਕੋਰਟ ਵਿੱਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਪਾਈ ਸੀ ।