Punjab

ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਬਣਾਇਆ ਨਿਸ਼ਾਨਾ

‘ਦ ਖਾਲਸ ਬਿਉਰੋ:ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਨਿਗ੍ਹਾਂ ਕਿਤੇ ਹੋਰ ਹੈ ਨਿਸ਼ਾਨ ਕਿਤੇ ਹੋਰ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਬਹਾਨੇ ਨਿਸ਼ਾਨਾ ਤਾਂ ਪੰਜਾਬ ਦੇ ਦਰਿਆਈ ਪਾਣੀ ਉਤੇ ਹੈ। ਜਦੋਂ ਤੋਂ ਕੇਂਦਰ ਸਰਕਾਰ ਵਲੋਂ ਚੰਡੀਗੜ ਵਿੱਚ ਕੇਂਦਰੀ ਸਿਵਲ ਸਰਵਿਜ਼ਸ ਨਿਯਮ ਲਾਗੂ ਕਰਨ ਦਾ ਨੋਟੀਫੀਕੇਸ਼ਨ ਜਾਰੀ ਹੋਇਆ ਹੈ,ਉਦੋਂ ਤੋਂ ਇਸ ਮੁੱਦੇ ਉਤੇ ਰਾਜਨੀਤੀ ਦਿਨੋਂ ਦਿਨ ਗਰਮਾਉਂਦੀ ਜਾ ਰਹੀ ਹੈ। ਇਸੇ ਮੁੱਦੇ ਤੇ ਪਹਿਲਾਂ ਪੰਜਾਬ ਸਰਕਾਰ ਨੇ ਇਸ ਦੇ ਵਿਰੁਧ ਮਤਾ ਪਾਸ ਕੀਤਾ ਤੇ ਹੁਣ ਹਰਿਆਣਾ ਸਰਕਾਰ ਨੇ ਵੀ ਇਸ ਮੁੱਦੇ ਤੇ ਖਾਸ ਸੈਸ਼ਨ ਬੁਲਾਇਆ ਹੈ ।ਕਈ ਸਿਆਸੀ ਆਗੂਆਂ ਨੇ ਵੀ ਇਸ ਵਿਸ਼ੇ ਤੇ ਆਪੋ-ਆਪਣੀ ਰਾਏ ਰੱਖ ਰਹੇ ਹਨ ।