‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਉੱਤੇ ਦਲਿਤਾਂ ਦਾ ਅਪਮਾਨ ਕਰਨ ਦੇ ਦੋਸ਼ ਲਗਾਏ ਹਨ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਕਾਂਗਰਸ ਹਾਈਕਮਾਨ ਤੋਂ ਜਾਖੜ ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਖੁਦ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ।