India International Punjab

ਅਮਰੀਕਾ ‘ਚ ਦੋ ਸਿੱ ਖਾਂ ‘ਤੇ ਹੋਏ ਹ ਮਲੇ ਦੀ ਐਸਜੀਪੀਸੀ ਦੇ ਪ੍ਰਧਾਨ ਨੇ ਕੀਤੀ ਨਿੰਦਾ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹ ਮਲੇ ’ਤੇ ਗਹਿਰੀ ਚਿੰ ਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟ ਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਸਿੱਖ ਬਜ਼ੁਰਗ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮ ਲਾ ਕਰਕੇ ਜ਼ਖ਼ ਮੀ ਕੀਤਾ ਗਿਆ ਸੀ। ਹੁਣ ਤਾਜ਼ਾ ਵਾਪਰੀ ਘਟ ਨਾ ਵਿਚ ਇਸੇ ਇਲਾਕੇ ਅੰਦਰ ਦੋ ਸਿੱਖ ਵਿਅਕਤੀਆਂ ’ਤੇ ਹ ਮਲਾ ਕਰਕੇ ਉਨ੍ਹਾਂ ਨੂੰ ਜ਼ਖ਼ ਮੀ ਕਰ ਦਿੱਤਾ ਹੈ, ਜੋ ਕਿ ਬੇਹੱਦ ਮੰ ਦ ਭਾਗਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਦੁਨੀਆਂ ਵਿਚ ਕਿਤੇ ਵੀ ਆਈ ਮੁਸੀਬਤ ਸਮੇਂ ਹਮੇਸ਼ਾ ਮਾਨੁੱਖਤਾ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਵੱਸਦਿਆਂ ਸਿੱਖ ਭਾਈਚਾਰੇ ਨੇ ਉਥੋਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ’ਤੇ ਲਗਾਤਾਰ ਨ ਸਲੀ ਹਮ ਲੇ ਹੋ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਦੱਸ ਦਈਏ ਕਿ ਅਮਰੀਕੀ ਸ਼ਹਿਰ ਨਿਊਯਾਰਕ ਦੇ ਰਿਚਮੰਡ ਹਿੱਲ ‘ਚ ਦੋ ਸਿੱਖਾਂ ‘ਤੇ ਹਮ ਲਾ ਹੋਇਆ ਹੈ। ਸ਼ਿਕਾਇਤ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ ਤਾਰ ਕਰ ਲਿਆ ਗਿਆ ਹੈ।