India

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਰੱਦ

‘ਦ ਖਾਲਸ ਬਿਊਰੋ:ਲਖੀਮਪੁਰ ਖੀਰੀ  ਮਾਮਲੇ ‘ਚ ਸੁਪਰੀਮ ਕੋਰਟ ਨੇ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਦਿਆਂ ਆਤਮ ਸਮਰਪਣ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਪੀੜ ਤਾਂ ਨੂੰ ਹਰ ਕਾਰਵਾਈ ਵਿੱਚ ਸੁਣੇ ਜਾਣ ਦਾ ਅਧਿਕਾਰ ਹੈ ਤੇ ਇਸ ਮਾਮਲੇ ਵਿੱਚ ਪੀੜ ਤ ਦੀ ਸੁਣਵਾਈ ਸਹੀ ਤਰੀਕੇ ਨਾਲ ਨਹੀਂ ਹੋਈ ਹੈ। ਹਾਈ ਕੋਰਟ ਨੇ ਕਈ ਜ਼ਰੂਰੀ ਗੱਲਾਂ ਨੂੰ ਅਤੇ ਉਦਾਹਰਣਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਹੈ।

16 ਮਾਰਚ ਨੂੰ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਅਤੇ ਆਸ਼ੀਸ਼ ਮਿਸ਼ਰਾ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਿਉਂ ਨਾ ਕੀਤੀ ਜਾਵੇ। ਸੁਪਰੀਮ ਕੋਰਟ ਨੇ ਗਵਾਹਾਂ ‘ਤੇ ਹਮਲੇ ਦੇ ਮੁੱਦੇ ‘ਤੇ ਚਿੰਤਾ ਪ੍ਰਗਟਾਈ ਸੀ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਗਵਾਹਾਂ ਦੀ ਸੁਰੱ ਖਿਆ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗਿਆ ਸੀ।