Punjab

ਪਿਛਲੀਆਂ ਸਰਕਾਰਾਂ ਤੋਂ ਵਸੂਲਿਆ ਜਾਊ ਤਿੰਨ ਲੱਖ ਕਰੋੜ ਦਾ ਕਰਜ਼ਾ !

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਗਈਆਂ ਹਨ। ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ ? ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।

ਕਾਂਗਰਸ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਇਸ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਜਦੋਂ ਚੋਣਾਂ ਵਿੱਚ ਸਨ, ਉਦੋਂ ਇਨ੍ਹਾਂ ਨੇ ਬਹੁਤ ਵੱਡੇ ਵੱਡੇ ਵਾਅਦੇ ਕਰ ਲਏ ਸਨ। ਹੁਣ ਇਹ ਲੋਕਾਂ ਦਾ ਧਿਆਨ ਭਟਕਾਉਣ ਲਈ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਇਹ ਕਦਮ ਬੇਸ਼ੱਕ ਸ਼ਲਾਘਾਯੋਗ ਹੈ। ਸਰਕਾਰ ਬੇਸ਼ੱਕ ਜਾਂਚ ਕਰਾ ਲਵੇ, ਸਾਨੂੰ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਪਰ ਜਦੋਂ ਇਨ੍ਹਾਂ ਨੇ ਇਹ ਵਾਅਦੇ ਕੀਤੇ ਸਨ ਉਦੋਂ ਇਨ੍ਹਾਂ ਕਿਉਂ ਨਹੀਂ ਸੀ ਪਤਾ ਕਿ ਪੰਜਾਬ ਦੇ ਖ਼ਜ਼ਾਨੇ ਦੇ ਹਾਲਾਤ ਕਿਹੋ ਜਿਹੇ ਹਨ। ਸਾਨੂੰ ਪਤਾ ਹੈ ਕਿ ਅਸੀਂ ਆਪਣੀ ਸਿਆਣਪ ਦੇ ਨਾਲ ਸਰਕਾਰ ਚਲਾਈ ਹੈ, ਪੰਜਾਬ ਦਾ ਵਿਕਾਸ ਵੀ ਕੀਤਾ। ਪੰਜਾਬ ਦੇ ਖ਼ਜ਼ਾਨੇ ਨੂੰ ਡੋਲਣ ਨਹੀਂ ਦਿੱਤਾ ਪਰ ਇਨ੍ਹਾਂ ਨੂੰ ਮਹੀਨੇ ਵਿੱਚ ਹੀ ਪਤਾ ਚੱਲ ਗਿਆ ਕਿ ਪੰਜਾਬ ਕਿਹੜੇ ਹਾਲਾਤਾਂ ਵਿੱਚੋਂ ਪੰਜਾਬ ਗੁਜ਼ਰ ਰਿਹਾ ਹੈ।