Punjab

ਰਾਜੋਆਣਾ ਦੀ ਰਿਹਾਈ ਦਾ ਮੁੱਦਾ ਭਖਿਆ

ਦ ਖ਼ਾਲਸ ਬਿਊਰੋ : ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਮਨੀਸ਼ ਤਿਵਾੜੀ ਨੇ ਜੇ ਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸੀ ਤਿਵਾੜੀ ਨੇ ਕਿਹਾ ਕਿ ਕਾਨੂੰਨ ਦੇ ਅਨੁਸਾਰ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਹੋਣੀ ਚਾਹੀਦੀ ਹੈ। ਇੱਕ ਆਤੰ ਕ ਦਾ ਸ਼ਿ ਕਾਰ ਹੋਣ ਦੇ ਨਾਤੇ ਮੈਂ ਆਪਣੇ ਸਾਥੀ ਦੇ ਦੁੱਖ ਨੂੰ ਸਮਝਦਾ ਹਾਂ ਪਰ ਪੰਜਾਬ ਦੇ ਇੱਕ ਵਕੀਲ ਅਤੇ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਮੇਰਾ ਵਿਚਾਰ ਹੈ-ਸ.ਬਲਵੰਤ ਸਿੰਘ ਰਾਜੋਆਣਾ ਨੇ 26 ਸਾਲ ਜੇ ਲ ਵਿੱਚ ਕੱਟੇ ਹਨ, ਉਸਦੀ ਫਾਂਸੀ ਦੀ ਸ ਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ ਅਤੇ ਧਾਰਾ 432 ਸੀ.ਆਰ.ਪੀ.ਸੀ. ਤਹਿਤ ਹੁਕਮ ਪਾਸ ਕਰਕੇ ਰਿਹਾਅ ਕੀਤਾ ਜਾਵੇ।