India Punjab

ਜਾਖੜ ਦੀਆਂ ਵਧੀਆਂ ਮੁਸ਼ਕਲਾਂ, ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਅੱਜ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵੱਧਦੀਆਂ ਮ ਨਜ਼ਰ ਆ ਰਹੀਆਂ ਹਨ। ਸੁਨੀਲ ਜਾਖੜ  ਦੇ ਵਿਵਾਦਤ ਬਿਆਨ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਨਵੀਂ ਦਿੱਲੀ ਵਿਚ ਹੋ ਰਹੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਭੇਜੇ ਗਏ ਕਾਰਨ ਦੱਸੋ ਨੋਟਿਸ ਦਾ ਸੁਨੀਲ ਜਾਖੜ ਨੇ ਕੋਈ ਵੀ ਜਵਾਬ ਨਹੀਂ ਦਿੱਤਾ। ਕਾਂਗਰਸ ਨੇ ਇਸ ਮਾਮਲੇ ਨੂੰ ਘੋਰ ਅਨੁਸ਼ਾਸਨਹੀਣਤਾ ਦੀ ਸ਼੍ਰੇਣੀ ਵਿੱਚ ਰੱਖਿਆ ਹੈ। ਇਸ ਦੇ ਨਾਲ ਹੀ ਹੁਣ ਕਾਂਗਰਸ ਨੇ ਸੁਨੀਲ ਜਾਖੜ ਖਿਲਾਫ ਸਖਤ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ।

ਜਾਖੜ ਨੇ ਕਿਹਾ ਸੀ ਕਿ ਉਨ੍ਹਾਂ ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਵੱਲੋਂ ਦਿੱਤੇ ਕਾਰਨ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਸੁਨੀਲ ਜਾਖੜ ਨੇ ਇਹ ਵੀ ਕਿਹਾ ਸੀ ਕਿ ਕਮੇਟੀ ਨੇ ਜੋ ਵੀ ਫੈਸਲਾ ਕਰਨਾ ਹੈ, ਉਹ ਕਰ ਲਵੇ।

ਦੱਸ ਦਈਏ ਕਿ ਬੀਤੇ ਦਿਨੀ ਸੁਨੀਲ ਜਾਖੜ ਨੇ ਜੀ-23 ਦੇ ਆਗੂਆਂ ਬਾਰੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਹਾਈਕਮਾਨ ਉਨ੍ਹਾਂ ਆਗੂਆਂ ਨੂੰ ਐਨਾ ਸਿਰ ’ਤੇ ਨਾ ਬਿਠਾਏ ਜਿਹੜੇ ਪਾਰਟੀ ਦੇ ਰੁਤਬੇ ਨੂੰ ਢਾਹ ਲਗਾ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਜੋੜ ਕੇ ਜਾ ਰਿਹਾ ਸੀ ਤੇ ਦੋ ਸ਼ ਲਗਾਇਆ ਜਾ ਰਿਹਾ ਸੀ ਕਿ ਜਾਖੜ ਨੇ ਇਹ ਇਸ਼ਾਰਾ ਚੰਨੀ ਵੱਲ ਕਰ ਕੇ ਇੱਕ ਦਲਿਤ ਆਗੂ ਦੀ ਬੇਇੱਜ਼ਤੀ ਕੀਤੀ ਹੈ।