Punjab

ਕਿਸੇ ਵੀ ਕਿਸਾਨ ਦੀ ਨਹੀਂ ਹੋਵੇਗੀ ਗ੍ਰਿਫ਼ਤਾਰੀ,ਵਾਰੰਟ ਵੀ ਛੇਤੀ ਹੋਣਗੇ ਰੱਦ : ਹਰਪਾਲ ਚੀਮਾ

‘ਦ ਖਾਲਸ ਬਿਊਰੋ:ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਸਾਨਾਂ ਨੂੰ ਬੈਂਕਾਂ ਵੱਲੋਂ ਕਰਜੇ ਦੀ ਵਸੂਲੀ ਲਈ ਕੀਤੀ ਗਈ ਕਾਰਵਾਈ ਤੇ ਇੱਕ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਹੈ ਛੇਤੀ ਹੀ ਸਰਕਾਰ ਕਿਸਾਨਾਂ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਨਵੀਂ ਨੀਤੀ ਲਿਆਵੇਗੀ,ਜਿਸ ਤੇ ਖੁੱਦ ਮੁੱਖ ਮੰਤਰੀ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਿਲਾਫ ਜਾਰੀ ਵਾਰੰਟਾਂ ਨੂੰ ਛੇਤੀ ਹੀ ਰੱਦ ਕੀਤਾ ਜਾਵੇਗਾ।
ਬੈਂਕਾਂ ਨੇ ਅਜਿਹੇ ਕਿਸਾਨਾਂ ਨੂੰ ,ਜਿਹੜੇ ਕਾਫ਼ੀ ਸਮੇਂ ਤੋਂ ਕਰਜ਼ਾ ਨਹੀਂ ਮੋੜ ਸਕੇ ਹਨ , ਨੂੰ ਡਿਫਾਲਟਰ ਐਲਾਨ ਦਿੱਤਾ ਸੀ ਤੇ ਕਰਜਾ ਵਸੂਲੀ ਲਈ ਕਾਨੂੰਨੀ ਕਾਰਵਾਈ ਦੇ ਅਧੀਨ ਵਾਰੰਟ ਜਾਰੀ ਹੋ ਰਹੇ ਹਨ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਇਸ ਦੇ ਵਿਰੋਧ ਵਿੱਚ ਉਤਰ ਆਈਆਂ ਹਨ।