Punjab

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸੰਗਤ ਦੇ ਨਾਂ ਸੁਨੇਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇਸ਼ ਵਿਦੇਸ਼ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਦੇ ਨਾਂ ਜਾਰੀ ਕੀਤੇ ਇੱਕ ਸੁਨੇਹੇ ਵਿੱਚ ਕਿਹਾ ਹੈ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਉੱਤੇ ਚੱਲਣ ਦੀ ਜ਼ਰੂਰਤ ਹੈ।

ਜਥੇਦਾਰ ਨੇ ਸਾਰੀ ਸੰਗਤ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ ਹੈ ਅਤੇ ਗੁਰਬਾਣੀ ਪੜਨ ਲਈ ਕਿਹਾ ਹੈ। ਜਥੇਦਾਰ ਵੱਲੋਂ ਸੰਗਤ ਦੇ ਨਾਲ ਗੁਰੂ ਸਾਹਿਬ ਜੀ ਦੇ ਇਤਿਹਾਸ ਬਾਰੇ ਵੀ ਦੱਸਿਆ ਗਿਆ।