‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੁਗਾੜੂ ਰੇਹੜੀਆਂ ਸੰਬੰਧੀ ਜਾਰੀ ਕੀਤੇ ਆਦੇਸ਼ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤਲਬ ਕੀਤਾ ਹੈ ਤੇ ਇਸ ਸੰਬੰਧੀ ਟਰਾਂਸਪੋਰਟ ਵਿਭਾਗ ਤੋਂ ਰਿਪੋਰਟ ਮੰਗੀ ਹੈ।ਇਸ ਸੰਬੰਧ ਵਿੱਚ ਇੱਕ ਮੀਟਿੰਗ ਵੀ ਸੱਦੀ ਗਈ ਹੈ ਜਿਸ ਵਿੱਚ ਡੀਜੀਪੀ ਤੇ ਏਡੀਜੀਪੀ (ਟਰੈਫ਼ਿਕ) ਵੀ ਸ਼ਾਮਲ ਹੋਣ ਜਾ ਰਹੇ ਹਨ ।
ਭਾਵੇਂ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਵਾਪਸ ਲੈ ਲਿਆ ਹੈ ਪਰ ਮੁੱਖ ਮੰਤਰੀ ਮਾਨ ਨੇ ਇਸ ਦਾ ਸਖਤ ਨੋਟਿਸ ਲੈਂਦੇ ਹੋਏ ਸੀ ਐਮ ਹਾਉਸ ਵਿੱਚ ਅਚਾਨਕ ਹੀ ਮੀਟਿੰਗ ਸੱਦ ਲਈ ਹੈ ਜਿਸ ਵਿੱਚ ਸੰਬੰਧਿਤ ਵਿਭਾਗ ਦੇ ਵੱਡੇ ਅਧਿਕਾਰੀਆਂ ਦੇ ਨਾਲ-ਨਾਲ ਟਰਾਂਸਪੋਰਟ ਮੰਤਰੀ ਵੀ ਸ਼ਾਮਲ ਹੋਣਗੇ ।
