Punjab

ਮੁੱਖ ਮੰਤਰੀ ਭਗਵੰਤ ਮਾਨ ਕੱਲ ਨੂੰ ਦੋ ਦਿਨਾਂ ਦੇ ਦੌਰੇ ਤੇ ਜਾਣਗੇ ਦਿੱਲੀ

‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ ਨੂੰ ਦੋ ਦਿਨਾਂ ਦੇ ਦੌਰੇ ਤੇ ਦਿੱਲੀ ਜਾਣਗੇ ।ਜਿਥੇ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਦੋਵਾਂ ਰਾਜਾਂ ਦੇ ਸਿੱਖਿਆ ਅਤੇ ਸਿਹਤ ਮੰਤਰੀ ਅਤੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਇਸ ਦੌਰਾ ਮੁੱਖ ਤੋਰ ਤੇ ਸਿਖਿਆ ਤੇ ਸਿਹਤ ਸੇਵਾਵਾਂ ਬਾਰੇ ਦਿੱਲੀ ਵਿੱਚ ਹੋ ਰਹੇ ਸੁਧਾਰਾਂ ਦੇ ਲਈ ਕੀਤਾ ਜਾ ਰਿਹਾ ਹੈ ।
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਨੇ ਦਿੱਲੀ ਦੌਰੇ ਤੇ ਜਾਣਾ ਸੀ ਪਰ ਉਦੋਂ ਉਹਨਾਂ ਦਾ ਇਹ ਦੌਰਾ ਕੁੱਝ ਨਿੱਜੀ ਕਾਰਣਾਂ ਕਰਕੇ ਅੱਗੇ ਪਾ ਦਿੱਤਾ ਗਿਆ ਸੀ ਪਰ ਕਿਸੇ ਵੀ ਤਰੀਕ ਦਾ ਐਲਾਨ ਨਹੀਂ ਸੀ ਕੀਤਾ ਗਿਆ ।