Punjab

ਪੰਜਾਬ ਪੁਲਿਸ ਸਾਈਬਰ ਧੋ ਖਾ ਧ ੜੀ ਕਰਨ ਵਾਲਿਆਂ ਦੀ ਨੱਪੇਗੀ ਪੈੜ

‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਵੱਲੋਂ ਅੱਜ ਇੱਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ “cybercrime.punjabpolice.gov.in” ਲਾਂਚ ਕੀਤਾ ਗਿਆ ਹੈ ਜੋ ਹਰ ਕਿਸਮ ਦੀ ਸਾਈਬਰ ਧੋ ਖਾਧ ੜੀ ਅਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਦੇਵੇਗਾ । ਇਸ ਪੋਰਟਲ ‘ਤੇ ਕੋਈ ਵੀ ਵਿਅਕਤੀ ਸਾਈਬਰ ਧੋ ਖਾਧ ੜੀ ਦੀ ਰਿਪੋਰਟ ਕਰਨ ਲਈ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ। ਪੰਜਾਬ ਪੁਲਿਸ ਦੇ ਮੁੱਖੀ ਵੀ ਕੇ ਭਾਵਰਾ ਵੱਲੋਂ ਅੱਜ ਵੈੱਬ-ਪੋਰਟਲ ਲਾਂਚ ਕਰ ਦਿੱਤਾ ਗਿਆ ਹੈ।

ਇਸ ਵੈਬ-ਪੋਰਟਲ ਤੱਕ ਪਹੁੰਚ ਨੂੰ ਆਸਾਨ ਬਣਾਉਣ ਲਈ ਇਸ ਵੈਬ-ਪੋਰਟਲ ਵਿੱਚ ਪੰਜਾਬੀ ਭਾਸ਼ਾ ‘ਚ ਇੱਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ ਜਿਸ ਵਿੱਚ ਇਸ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ।

ਡੀਜੀਪੀ ਵੀ.ਕੇ. ਭਾਵਰਾ ਨੇ ਕਿਹਾ ਕਿ ਹਰ ਤਰ੍ਹਾਂ ਦੇ ਸਾਈਬਰ ਅਪ ਰਾਧ ਅਤੇ ਸਾਈਬਰ ਵਿੱਤੀ ਧੋਖਾਧੜੀ ਸਬੰਧੀ ਮਾਮ ਲਾ ਦਰਜ ਕਰਨ ਤੋਂ ਇਲਾਵਾ, ਉਪਭੋਗਤਾ ਇਸ ਪੋਰਟਲ ਦੀ ਵਰਤੋਂ ਕਰਕੇ ਆਪਣੀ ਸ਼ਿਕਾ ਇਤ ਦੀ ਸਥਿਤੀ ਨੂੰ ਵੀ ਟਰੈਕ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪੋਰਟਲ ਵਿੱਚ ਗੁਪਤ ਰੂਪ ‘ਚ ਸ਼ਿਕਾ ਇਤ ਦਰਜ ਕਰਵਾਉਣ ਦਾ ਵਿਕਲਪ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੈੱਬ-ਪੋਰਟਲ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋ ਖਾਧ ੜੀ ਦੀ ਰਿਪੋਰਟ ਕਰਨ ਲਈ ਸਿੱਧੇ ‘1930’ ‘ਤੇ ਕਾਲ ਕਰਨ ਦਾ ਵਿਕਲਪ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਥਾਣਿਆਂ ਵਿੱਚ ਦਰਜ ਫਸਟ ਇਨਫਰਮੇਸ਼ਨ ਰਿਪੋਰਟਾਂ (ਐਫ.ਆਈ.ਆਰਜ਼) ਨੂੰ ਵੀ ਡਾਊਨਲੋਡ ਕਰ ਸਕਦਾ ਹੈ।

ਹੋਰ ਜਾਣਕਾਰੀ ਦਿੰਦਿਆਂ, ਡੀ.ਆਈ.ਜੀ. ਨੀਲਾਂਬਰੀ ਨੇ ਕਿਹਾ ਕਿ ਉਪਭੋਗਤਾ ਇਸ ਵੈਬ-ਪੋਰਟਲ ਰਾਹੀਂ ਭਾਰਤ ਸਰਕਾਰ ਦੇ ਟਵਿੱਟਰ ਹੈਂਡਲ ਸਾਈਬਰ ਦੋਸਤ ਤੱਕ ਵੀ ਪਹੁੰਚ ਕਰ ਸਕਦੇ ਹਨ, ਜੋ ਸਾਈਬਰ ਅਪਰਾ ਧਾਂ ਬਾਰੇ ਜਾਣਕਾਰੀ, ਅਪਡੇਟਸ ਅਤੇ ਅਲਰਟ ਪ੍ਰਦਾਨ ਕਰਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੋਰਟਲ ਵਿੱਚ ਸਾਈਬਰ ਸੇਫ ਨਾਮਕ ਇੱਕ ਵਿਸ਼ੇਸ਼ਤਾ ਵੀ ਹੈ ਜਿਸ ਦੀ ਵਰਤੋਂ ਕਰਦਿਆਂ ਉਪਭੋਗਤਾ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਕਿਸੇ ਵੀ ਕਿਸਮ ਦਾ ਲੈਣ-ਦੇਣ ਕਰਨ ਤੋਂ ਪਹਿਲਾਂ ਯੂ.ਪੀ.ਆਈ. ਜਾਂ ਖਾਤਾ ਨੰਬਰ ਦੀ ਪੁਸ਼ਟੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਹ ਪੋਰਟਲ ਭਾਰਤ ਸਰਕਾਰ ਦੀ ਸਾਈਬਰ ਕ੍ਰਾਈਮ ਪ੍ਰੀਵੈਨਸ਼ਨ ਅਗੇਨਸਟ ਵੂਮੈਨ ਐਂਡ ਚਿਲਡਰਨ (ਸੀ.ਸੀ.ਪੀ.ਡਬਲਯੂ.ਸੀ.) ਸਕੀਮ ਨਾਲ ਵੀ ਜੁੜਿਆ ਹੋਇਆ ਹੈ ਜੋ ਔਰਤਾਂ ਅਤੇ ਬੱਚਿਆਂ ਨਾਲ ਹੋਣ ਵਾਲੇ ਸਾਈਬਰ ਅਪਰਾਧਾਂ ਨਾਲ ਨਜਿੱਠਦੀ ਹੈ।