India

ਸੱਜਣ ਕੁਮਾਰ ਨੂੰ ਮਿਲੀ ਜ਼ ਮਾਨਤ ਪਰ ਰਹਿਣਾ ਪਵੇਗਾ ਜੇਲ ਵਿੱਚ ਹੀ

‘ਦ ਖਾਲਸ ਬਿਊਰੋ:ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸੀਬੀਆਈ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਤਲੇਆਮ ਦੌਰਾਨ ਇੱਕ ਵਿਅਕਤੀ ਅਤੇ ਉਸਦੇ ਪੁੱਤਰ ਦੀ ਹੱ ਤਿਆ ਦੇ ਮਾਮਲੇ ਵਿੱਚ ਜ਼ ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕੁਝ ਤੱਥਾਂ ਨੂੰ ਦੇਖਦੇ ਹੋਏ ਕਿਹਾ ਹੈ ਕਿ ਸ਼ਿਕਾਇਤਕਰਤਾ ਅਤੇ ਕੇਸ ਦੇ ਦੋ ਹੋਰ ਪੀ ੜਤਾਂ ਦੇ ਬਿਆਨ ਵੱਖ-ਵੱਖ ਹਨ ਤੇ ਸ਼ਿਕਾਇਤਕਰਤਾ ਦੁਆਰਾ ਉਸਦਾ ਨਾਮ ਪਹਿਲੀ ਵਾਰ ਸੱਤ ਸਾਲਾਂ ਦੇ ਅਰਸੇ ਬਾਅਦ ਲਿਆ ਗਿਆ ਸੀ।
ਇਸ ਲਈ ਅਦਾਲਤ ਨੇ 1984 ਦੇ ਸਿੱਖ ਕ ਤਲੇਆਮ ਦੌਰਾਨ ਸਰਸਵਤੀ ਵਿਹਾਰ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇੱਕ ਲੱਖ ਰੁਪਏ ਦੀ ਜ਼ਮਾਨਤ ’ਤੇ ਜ਼ਮਾਨਤ ਦੇ ਦਿੱਤੀ ਹੈ। ਨਾਲ ਹੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਿਨਾਂ ਇਜਾਜ਼ਤ ਦੇ ਦੇਸ਼ ਨਾ ਛੱਡਣ ਦੇ ਨਿਰਦੇਸ਼ ਵੀ ਦਿੱਤੇ ਹਨ ਪਰ ਇਸ ਕੇਸ ਵਿੱਚ ਜ਼ ਮਾਨਤ ਮਿਲਣ ਦੇ ਬਾਵਜੂਦ ਉਹ ਜੇਲ ਵਿੱਚ ਹੀ ਰਹੇਗਾ ਕਿਉਂਕਿ ਇੱਕ ਹੋਰ ਕੇਸ ਵਿੱਚ ਉਸਨੂੰ ਸਜ਼ਾ ਪਹਿਲਾਂ ਹੀ ਮਿਲੀ ਹੋਈ ਹੈ।ਇਹ ਮਾਮਲਾ ਪੱਛਮੀ ਦਿੱਲੀ ਦੇ ਰਾਜ ਨਗਰ ਨਿਵਾਸੀ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣ ਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਹੈ।

ਪੀੜਤ ਪੱਖ ਨੇ ਇਹ ਦਾਅਵਾ ਕੀਤਾ ਸੀ ਕਿ ਕੁਮਾਰ ਭੀੜ ਦੀ ਅਗਵਾਈ ਕਰ ਰਿਹਾ ਸੀ ਅਤੇ ਉਸ ਦੇ ਉਕਸਾਉਣ ‘ਤੇ, ਭੀੜ ਨੇ ਦੋ ਵਿਅਕਤੀਆਂ ਨੂੰ ਜ਼ਿੰਦਾ ਸਾ ੜ ਦਿੱਤਾ ਸੀ, ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ ਸੀ, ਅਤੇ ਉੱਥੇ ਰਹਿ ਰਹੇ ਲੋਕਾਂ ਨੂੰ ਗੰ ਭੀਰ ਸੱਟਾਂ ਮਾਰੀਆਂ ਸਨ।
ਸੱਜਣ ਕੁਮਾਰ ਨੂੰ ਪਹਿਲਾਂ ਹੀ ਇੱਕ ਹੋਰ ਮਾਮਲੇ ਵਿੱਚ ਦੋ ਸ਼ੀ ਕਰਾਰ ਦਿਤਾ ਜਾ ਚੁੱਕਾ ਹੈ ਤੇ ਉਸ ਮਾਮਲੇ ਦੇ ਸੰਬੰਧ ਵਿੱਚ ਉਸ ਨੂੰ ਉਮਰ ਕੈਦ ਦੀ ਸਜ਼ਾ ਮਿਲ ਚੁੱਕੀ ਹੈ। ਪਹਿਲਾਂ ਸੈਸ਼ਨ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਸੀ, ਪਰ ਸੀਬੀਆਈ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨ ਤੋਂ ਬਾਅਦ ਸੀ। ਬਾਅਦ ਵਿਚ ਉਸ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਲਈ ਜੇਲ੍ਹ ਦੀ ਸਜ਼ਾ ਸੁਣਾਈ ਗਈ। ਮੌਜੂਦਾ ਕੇਸ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਕੁਮਾਰ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।