‘ਦ ਖ਼ਾਲਸ ਬਿਊਰੋ (ਗੁਰਪ੍ਰੀਤ ਸਿੰਘ ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਿਆਂ ਵਿੱਚ ਜਾਣਾ, ਸੇਵਾ ਕਰਨਾ ਅਤੇ ਸਿੱਖ ਪਰਿਵਾਰਾਂ ਦਾ ਘਰਾਂ ਵਿੱਚ ਰਹਿਣਾ ਮੇਰੇ ਜੀਵਨ ਦਾ ਸੁਭਾਵਿਕ ਹਿੱਸਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੇ ਲਈ ਬਹੁਤ ਕਿਸਮਤ ਵਾਲੀ ਗੱਲ ਹੈ ਕਿ ਮੈਨੂੰ ਸਿੱਖ ਸੰਗਤ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਵਿਦੇਸ਼ ਯਾਤਰਾ ਕਰਦੇ ਹਨ ਤਾਂ ਵਿਦੇਸ਼ਾ ਵਿੱਚ ਵੀ ਉਨ੍ਹਾਂ ਨੂੰ ਸਿੱਖ ਪਰਿਵਾਰਾਂ ਨਾਲ ਮਿਲਣ ਦਾ ਮੌਕਾ ਮਿਲਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉੱਥੇ ਸਿੱਖ ਪਰਿਵਾਰ ਨੂੰ ਮਿਲ ਕੇ ਮੇਰਾ ਮਨ ਮਾਣ ਨਾਲ ਭਰ ਉੱਠਦਾ ਹੈ।
ਉਨ੍ਹਾਂ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਭਾਰਤ ਨੇ ਆਪਣੇ ਆਪ ਨੂੰ ਦੁਨੀਆ ਤੋਂ ਅਲੱਗ ਦਿੱਖ ਦਿੱਤੀ ਹੈ। ਭਾਰਤ ਦੁਨੀਆ ਦਾ ਨੰਬਰ 1 ਕਰੋਨਾ ਵੈਕਸੀਨੇਸ਼ਨ ਕਰਨ ਵਾਲਾ ਦੇਸ਼ ਬਣਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਭਾਰਤ ਤਰੱਕੀ ਕਰਦਾ ਹੈ ਤਾਂ ਸਭ ਤੋਂ ਮਾਣ ਵਿਦੇਸ਼ ਬੈਠੇ ਭਾਰਤੀਆਂ ਨੂੰ ਹੁੰਦਾ ਹੈ। ਵਿਦੇਸ਼ਾਂ ਵਿੱਚ ਬੈਠੇ ਭਾਰਤੀਆਂ ਕਰਕੇ ਭਾਰਤ ਨੇ ਅੱਜ ਇਹ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾ ਨੇ ਦਿੱਤੀਆਂ ਹਨ ਅਤੇ ਦੇਸ਼ ਅੱਜ ਸਿੱਖ ਕੌੰਮ ਦੇ ਅੱਗੇ ਸਿਰ ਝਕਾਉਂਦਾ ਹੈ। ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਪਾਉਣ ਵਿੱਚ ਸਭ ਤੋਂ ਵੱਧ ਯੋਗਦਾਨ ਸਿੱਖ ਭਾਈਚਾਰੇ ਨੇ ਪਾਇਆ ਹੈ। ਸਿੱਖਾਂ ਦੇ ਯੋਗਦਾਨ ਤੋਂ ਬਿਨਾਂ ਨਾ ਤਾਂ ਭਾਰਤ ਦਾ ਇਤਿਹਾਸ ਪੂਰਾ ਹੁੰਦਾ ਹੈ ਅਤੇ ਨਾ ਭਾਰਤ। ਚਾਹੇ ਉਹ ਯੋਗਦਾਨ ਮਹਾਰਾਜ ਰਣਜੀਤ ਸਿੰਘ ਜੀ ਦਾ ਹੋਵੇ, ਚਾਹੇ ਸ਼ਹੀਦ ਭਗਤ ਸਿੰਘ ਦਾ।