‘ਦ ਖਾਲਸ ਬਿਊਰੋ:ਪਟਿਆਲਾ ਦੀ ਇੱਕ ਅਦਾਲਤ ਨੇ ਸਾਬਕਾ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦਾ ਪੰਜਾਬ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦੇ ਦਿਤਾ ਹੈ। ਪਟਿਆਲਾ ਪੁਲਿਸ ਵਲੋਂ ਮੁਲਜਮ ਨੂੰ ਅਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਮੁਲਜ਼ਮ ਉਤੇ 29 ਅਪ੍ਰੈਲ ਨੂੰ ਪਟਿਆਲਾ ਵਿੱਚ ਹੋਈਆਂ ਹਿੰਸਾ ਦੀਆਂ ਘਟਨਾਵਾਂ ਦੌਰਾਨ ਵਿਰੋਧੀ ਮਾਰਚ ਦੀ ਅਗਵਾਈ ਕਰਨ ਦ ਦੋਸ਼ਾਂ ਹੇਠ ਗਿਰਫ਼ਤਾਰ ਕੀਤਾ ਗਿਆ ਸੀ। ਇਸ ਮਾਰਚ ਲਈ ਕਾਲ ਵੀ ਹਰੀਸ਼ ਸਿੰਗਲਾ ਨੇ ਹੀ ਦਿੱਤੀ ਸੀ।
ਇਸੇ ਮਾਰਚ ਨੂੰ ਲੈ ਕੇ ਕੱਲ ਪਟਿਆਲਾ ਸ਼ਹਿਰ ਵਿੱਚ ਦੋ ਧਿਰਾਂ ਵਿੱਚ ਝੱੜਪ ਹੋ ਜਾਣ ਮਗਰੋਂ ਹਾਲਾਤ ਖਰਾਬ ਹੋ ਗਏ ਸੀ।ਪੁਲਿਸ ਪ੍ਰਸ਼ਾਸਨ ਨੇ ਹਾਲਾਤ ਤੇ ਕਾਬੂ ਪਾਉਣ ਲਈ ਇਲਾਕੇ ਵਿੱਚ ਦਫ਼ਾ 144 ਲਗਾ ਦਿੱਤੀ ਸੀ।
ਅੱਜ ਅਦਾਲਤ ਵਿੱਚ ਮੁਲਜ਼ਮ ਨੂੰ ਪੇਸ਼ ਕਰਨ ਸਮੇਂ ਸਰਕਾਰੀ ਧਿਰ ਦੇ ਵਕੀਲ ਨੇ 5 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ ਜਦ ਕਿ ਬਚਾਅ ਪੱਖ ਦੇ ਵਕੀਲਾਂ ਨੇ ਇਸ ਦਾ ਵਿਰੋਧ ਕੀਤਾ ਸੀ।ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋ ਦਿਨ ਲਈ ਪੁਲਿਸ ਰਿਮਾਂਡ ਦੇ ਦਿੱਤਾ ਹੈ। ਸ਼ਿਵ ਸੈਨਾ ਨੇ ਵੀ ਇਸ ਸਾਰੀ ਘਟਨਾ ਦਾ ਨੋਟਿਸ ਲੈਂਦੇ ਹੋਏ ਸਿੰਗਲਾ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ।