‘ਦ ਖ਼ਾਲਸ ਬਿਊਰੋ : ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ। ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਮਾਰਚ ਨੂੰ ਲੈ ਕੇ ਝੜ ਪ ਹੋ ਗਈ ਸੀ , ਜਿਸ ਤੋਂ ਬਾਅਦ ਅੱਜ ਸ਼ਹਿਰ ਵਿੱਚ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਪਟਿਆਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਪਟਿਆਲਾ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਗ੍ਰਹਿ ਵਿਭਾਗ ਦੇ ਹੁਕਮਾਂ ਉਤੇ ਇਹ ਕਾਰਵਾਈ ਕੀਤੀ ਗਈ ਸੀ। ਅੱਜ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਹਰ ਤਰ੍ਹਾਂ ਦਾ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਫਵਾਹਾਂ ‘ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇੰਟਰਨੈੱਟ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ।