‘ਦ ਖ਼ਾਲਸ ਬਿਊਰੋ : ਕੈਨੇਡਾ ਤੋਂ ਇੱਕ ਮੰਦ ਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਵਿਦਿਆਰਥੀ ਦੀ ਦਿਲ ਦਾ ਦੌ ਰਾ ਪੈਣ ਕਾਰਨ ਮੌ ਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਮਾਣਕੀ ਦਾ ਨੌਜਵਾਨ ਨਵਪ੍ਰੀਤ ਸਿੰਘ ਮਾਣਕੂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌ ਤ ਹੋ ਗਈ। ਨਵਪ੍ਰੀਤ ਕੈਨੇਡੀਅਨ ਪ੍ਰੋਵਿਨਸ ਨੋਵਾ ਸਕੋਸ਼ੀਆ ਵਿੱਚ ਆਪਣੀ ਪੜ੍ਹਾਈ ਕਰਨ ਲਈ ਗਿਆ ਸੀ। ਸਿਹਤ ਖਰਾਬ ਹੋਣ ਉਤੇ ਉਸ ਨੂੰ ਈਟੋਬੀਕੋ ਜਨਰਲ ਹਸਪਤਾਲ ਵਿੱਚ ਲਿਜਾਇਆ ਗਿਆ, ਪ੍ਰੰਤੂ ਉਸਦੀ ਜਾ ਨ ਨਾ ਬਚ ਸਕੀ। ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘ ਰਸ਼ ਨਾਲ ਜੂਝਦੇ ਹੋਏ ਮੌ ਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।