‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਵੱਲੋਂ ਕੀਤੀ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਖਤ ਨਿਖੇਧੀ ਕੀਤੀ ਹੈ। ਭਾਜਪਾ ਆਗੂ ਦੀ ਗ੍ਰਿਫਤਾਰੀ ‘ਤੇ ਉਨ੍ਹਾਂ ਨੇ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਘੇਰਦਿਆਂ ਕਿਹਾ ਕਿ 50 ਪੁਲਿਸ ਕਰਮਚਾਰੀ ਦਿੱਲੀ ਵਿਖੇ ਬੱਗਾ ਦੇ ਘਰ ਭੇਜਣ ਲਈ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਜਨਤਾ ਲਈ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਆਪ ਸਰਕਾਰ ਵਲੋਂ ਸੱਤਾ ਦੀ ਇਸ ਸ਼ਰੇਆਮ ਦੁਰਵਰਤੋਂ ਦੀ ਨਿੰਦਾ ਕਰਦੇ ਹਨ।
ਸਿਰਸਾ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਇਹ ਵੀ ਕਿਹਾ ਕਿ ਕੇਜਰੀਵਾਲ ਨੇ ਇਕ ਵਾਰ ਕਿਹਾ ਸੀ ਕਿ ਸਾਡੇ ਕੋਲ ਪੁਲਿਸ ਆ ਲੈਣ ਦਿਉ ਫਿਰ ਸਾਰਿਆਂ ਦੇ ਮੂੰਹ ਬੰਦ ਕਰਾਂਗੇ। ਉਨ੍ਹਾਂ ਕਿਹਾ ਕੇਜਰੀਵਾਲ ਆਪਣੇ ਕੰਮਾਂ ਲਈ ਪੰਜਾਬ ਪੁਲਿਸ ਨੂੰ ਵਰਤ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਧਮਕਾਉਣਾ ਤੇ ਜੇਲ੍ਹ ਭੇਜਣ ਦੀ ਧਮਕੀ ਦੇਣਾ ਜ਼ਿਆਦਾ ਸਮਾਂ ਨਹੀਂ ਚੱਲਣਾ।