‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈ ਕੋਰਟ ਨੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਏਮਜ਼ ਵਿੱਚ ਇਲਾਜ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੇ ਹਵਾਰਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ। ਹਵਾਰਾ ਨੇ ਪਟੀਸ਼ਨ ਪਾਈ ਸੀ ਕਿ ਉਹ ਦਿਮਾਗ਼ੀ ਬਿਮਾਰੀ ਤੋਂ ਪ੍ਰੇਸ਼ਾਨ ਹਨ ਤੇ ਉਹਨਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਦੀ ਆਗਿਆ ਦਿੱਤੀ ਜਾਵੇ। ਉਹ ਇਸ ਮਾਮਲੇ ਵਿੱਚ ਸੁਰੱਖਿਆ ਸਮੇਤ ਸਾਰਾ ਖਰਚਾ ਚੁੱਕਣ ਨੂੰ ਤਿਆਰ ਹਨ। ਹਾਈਕੋਰਟ ਨੇ ਪੁਲਿਸ ਤੋਂ ਸਰਕਾਰੀ ਹਸਪਤਾਲਾਂ ਦੀ ਸੂਚੀ ਮੰਗੀ ਸੀ, ਜਿਸ ਵਿੱਚ ਦਿਮਾਗ਼ੀ ਬਿਮਾਰੀਆਂ ਦੇ ਇਲਾਜ ਦੀ ਸਹੂਲਤ ਹੋਵੇ। ਪੁਲਿਸ ਨੇ 4 ਹਸਪਤਾਲਾਂ ਦੀ ਸੂਚੀ ਦਿੱਤੀ ਸੀ, ਜਿਸ ਵਿੱਚੋਂ ਏਮਜ਼ ਦੀ ਚੋਣ ਕਰਦਿਆਂ ਹਾਈ ਕੋਰਟ ਨੇ ਏਮਜ਼ ਦੇ ਨਿਊਰੋਲਾਜੀ ਵਿਭਾਗ ਵਿੱਚ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਜਗਤਾਰ ਸਿੰਘ ਹਵਾਰਾ ਬੇਅੰਤ ਸਿੰਘ ਕ ਤਲ ਕਾਂਡ ਮਾਮਲੇ ‘ਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।