India Punjab

ਕੇਜਰੀਵਾਲ ਨੇ ਸਲਾਹਿਆ ਆਪਣਾ ਭਾਂਡਾ

ਦ ਖ਼ਾਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਨਸ਼ਿ ਆਂ ਦੇ ਮਾਮਲੇ ‘ਤੇ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨ ਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।

ਅਰਵਿੰਦ ਕੇਜਰੀਵਾਲ ਨੇ ਟਵਿਟ ਕਰਦਿਆਂ ਉਨਾਂ ਨੇ ਕਿਹਾ ਕਿ  ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ ਅਤੇ ਨ ਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨਸ਼ਿਆਂ ਨੂੰ ਬ੍ਰੇਕ ਲਾਉਣ ਬਾਰੇ ਚਰਚਾ ਕੀਤੀ ਸੀ। ਪੁਲਿਸ ਅਧਿਕਾਰੀਆਂ ਮਾਨ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਸੀ ਕਿ ਨ ਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ ਸੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ ਹਨ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨ ਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ’