‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਅਤੇ ਮੁਹਾਲੀ ਦੇ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਵਿਚਾਲੇ ਪੰਜਾਬ ਸਰਕਾਰ ਨੇ ਅੱਜ ਮੁੜ ਕੈਬਨਿਟ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਹਾਲਾਂਕਿ ਇਸ ਮੀਟਿੰਗ ਦਾ ਕੋਈ ਏਜੰਡਾ ਅਜੇ ਤਿਆਰ ਨਹੀਂ ਹੈ, ਪਰ ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਅਵਸਥਾ ਨੂੰ ਲੈ ਕੇ ਵੀ ਸਰਕਾਰ ਵੱਲੋਂ ਰਣਨੀਤੀ ਘੜੀ ਜਾ ਸਕਦੀ ਹੈ ।
Punjab
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਕਿਸਾਨਾਂ ਦੀਆਂ ਮੰਗਾਂ ‘ਤੇ ਹੋ ਸਕਦਾ ਹੈ ਵਿਚਾਰ ਵਟਾਂਦਰਾ
- May 18, 2022