Punjab

ਮਾਨ ਸਰਕਾਰ ਦੇ ਫ਼ੈਸਲੇ ਨੂੰ ਕਿੰਨਾ ਨੇ ਸਲਾਹਿਆ, ਕਿੰਨਾ ਨਿੰਦਿਆ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿ ਸ਼ ਟਾਚਾਰ ਦੇ ਖਿਲਾ ਫ਼ ਛੇੜੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਦੀ ਵਜ਼ਾਰਤ ਵਿੱਚੋਂ ਛੁੱਟੀ ਕਰ ਦਿੱਤੀ ਹੈ। ਸਿਹਤ ਮੰਤਰੀ ਉੱਤੇ ਰਿਸ਼ਵਤ ਮੰਗਣ ਦਾ ਦੋ ਸ਼ ਹੈ। ਸਿਹਤ ਮੰਤਰੀ ਵੱਲੋਂ ਆਪਣਾ ਜੁਰਮ ਕਬੂਲ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਉਸਦੇ ਖਿਲਾ ਫ਼ ਕੇਸ ਦਰਜ ਕਰਨ ਲਈ ਪੁਲਿਸ ਨੂੰ ਹੁਕਮ ਦੇ ਦਿੱਤੇ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਖੁਰਾਕ ਮੰਤਰੀ ਨੂੰ ਰਿਸ਼ ਵਤ ਦੇ ਦੋ ਸ਼ਾਂ ਤਹਿਤ ਬਰਖਾਸਤ ਕਰ ਦਿੱਤਾ ਸੀ।

ਮੁੱਖ ਮੰਤਰੀ ਮਾਨ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸੀ ਆਗੂ ਕੁਲਦੀਪ ਵੈਦ ਨੇ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਵੈਦ ਨੇ ਕਿਹਾ ਕਿ ਭ੍ਰਿ ਸ਼ ਟਾਚਾਰੀ ਵਰਗੀ ਬਿਮਾਰੀ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ। ਵੈਦ ਨੇ ਸਰਕਾਰ ਨੂੰ ਨਸੀਹਤ ਦਿੰਦਿਆਂ ਵੀ ਕਿਹਾ ਕਿ ਹਾਲੇ ਭਗਵੰਤ ਮਾਨ ਨੂੰ ਭ੍ਰਿ ਸ਼ ਟਾਚਾਰ ਦੇ ਮਾਮਲੇ ਵਿੱਚ ਬਹੁਤ ਕੁੱਝ ਕਰਨ ਦੀ ਜ਼ਰੂਰਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਭ੍ਰਿ ਸ਼ਟਾਚਾਰ ਨੂੰ ਨੱਥ ਪਾਉਣ ਦੀ ਗੱਲ ਕੀਤੀ ਸੀ ਪਰ ਉਨ੍ਹਾਂ ਨੇ ਐਕਸ਼ਨ ਨਹੀਂ ਲਿਆ ਤਾਂ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਵਿੱਚੋਂ ਬਾਹਰ ਕਰ ਦਿੱਤਾ।

ਇਸਤੋਂ ਬਾਅਦ ਬੀਜੇਪੀ ਆਗੂ ਸੁਭਾਸ਼ ਸ਼ਰਮਾ ਨੇ ਮਾਨ ਦੇ ਇਸ ਫੈਸਲੇ ਦੀ ਸ਼ਲਾਘਾ ਤਾਂ ਨਹੀਂ ਕੀਤੀ ਬਲਕਿ ਆਪ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਪੂਰੇ ਦੇਸ਼ ਵਿੱਚ ਢੰਡੋਰਾ ਪਿੱਟਿਆ ਸੀ ਕਿ ਅਸੀਂ 20 ਦਿਨਾਂ ਵਿੱਚ ਭ੍ਰਿਸ਼ਟਾਚਾਰ ਖ਼ਤਮ ਕਰ ਦਿਆਂਗੇ ਤਾਂ ਫਿਰ ਆਪਣੇ ਮੰਤਰੀ ਨੂੰ ਬਰਖਾਸਤ ਕਰਨ ਦੀ ਕੀ ਲੋੜ ਪੈ ਗਈ ਜੇ ਉਨ੍ਹਾਂ ਨੇ 20 ਦਿਨਾਂ ਵਿੱਚ ਭ੍ਰਿਸ਼ਟਾਚਾਰ ਖਤਮ ਕਰ ਦਿੱਤੀ। ਭਗਵੰਤ ਮਾਨ ਦਾ ਇਹ ਕਦਮ ਆਪਣੇ ਆਪ ਵਿੱਚ ਦਰਸਾਉਂਦਾ ਹੈ ਕਿ ਇਹ ਸਿਰਫ਼ ਢੰਡੋਰਾ ਪਿੱਟਣ ਵਾਲੀ ਸਰਕਾਰ ਹੈ। ਪੰਜਾਬ ਵਿੱਚ ਜ਼ਿਆਦਾਤਾਰ ਜੋ ਰਿਪੋਰਟਾਂ ਆ ਰਹੀਆਂ ਹਨ, ਪੰਜਾਬ ਵਿੱਚ ਭ੍ਰਿਸ਼ਟਾਚਾਰ ਵਧਿਆ ਹੈ। ਨੀਵੇਂ ਪੱਧਰ ਤੋਂ ਉੱਪਰਲੇ ਪੱਧਰ ਤੱਕ ਭ੍ਰਿਸ਼ਟਾਚਾਰ ਵਧਿਆ ਹੈ। ਸਵਾਲ ਇਹ ਹੈ ਕਿ ਇਸ ਵਿਅਕਤੀ (ਵਿਜੇ ਸਿੰਗਲਾ) ਨੂੰ ਮੰਤਰੀ ਬਣਾਉਣ ਦੀ choice ਕਿਸਨੇ ਦਿੱਤੀ ਸੀ।

ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗੱਲ ਸਪੱਸ਼ਟ ਹੈ ਕਿ ਭਗਵੰਤ ਮਾਨ ਨੇ ਆਪ ਦੀ ਉਸੇ ਰਾਜਨੀਤੀ ਨੂੰ ਅੱਗੇ ਵਧਾਇਆ ਹੈ ਜਿਸਦੀ ਸ਼ੁਰੂਆਤ ਕੇਜਰੀਵਾਲ ਨੇ 2014 ਵਿੱਚ ਕੀਤੀ ਸੀ। ਪਹਿਲੀਆਂ ਸਰਕਾਰਾਂ ਆਪਣੇ ਲੀਡਰਾਂ ਨੂੰ ਬਚਾਉਂਦੇ ਰਹੇ ਹਨ। ਮਾਨ ਨੇ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਇਹ ਕਦਮ ਉਠਾਇਆ ਹੈ। ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਕੋਲ ਮੰਤਰੀ ਖਿਲਾਫ਼ ਸ਼ਿਕਾਇਤ ਕੀਤੀ ਸੀ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਵੀ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪਰ ਨਾਲ ਹੀ ਢਿੱਲੋਂ ਨੇ ਮੰਤਰੀਆਂ ਦੀ ਚੋਣ ਉੱਤੇ ਸਵਾਲ ਉਠਾਏ। ਮਤਲਬ ਇਨ੍ਹਾਂ ਨੇ ਸਰਕਾਰ ਵਿੱਚ ਇਹੋ ਜਿਹੇ ਬੰਦੇ ਭਰਤੀ ਕੀਤੇ ਹੋਏ ਸਨ। ਸਰਕਾਰ ਨੂੰ ਹਾਲੇ ਦੋ ਮਹੀਨੇ ਵੀ ਨਹੀਂ ਹੋਏ ਪਰ ਭ੍ਰਿਸ਼ਟਾਚਾਰ ਸ਼ੁਰੂ ਵੀ ਹੋ ਗਿਆ। ਸਰਕਾਰ ਨੂੰ ਚੋਣ ਵੇਲੇ ਧਿਆਨ ਰੱਖਣਾ ਚਾਹੀਦਾ ਸੀ। ਇਹ ਆਪ ਹੀ ਮੰਨ ਰਹੇ ਹਨ ਕਿ ਇਨ੍ਹਾਂ ਦੇ ਬੰਦੇ ਭ੍ਰਿਸ਼ਟ ਹਨ, ਕਿਸੇ ਖਿਲਾਫ਼ ਐਕਸ਼ਨ ਲੈਣਾ ਕੋਈ ਉਪਲੱਬਧੀ ਨਹੀਂ ਹੈ। ਪੰਜ ਮਹੀਨਿਆਂ ਨੂੰ ਇਨ੍ਹਾਂ ਨੇ ਅਗਲਾ ਭ੍ਰਿਸ਼ਟਾਚਾਰੀ ਬਾਹਰ ਕੱਢ ਦੇਣਾ ਹੈ ਅਤੇ ਹੌਲੀ ਹੌਲੀ ਇਨ੍ਹਾਂ ਨੇ ਬੰਦੇ ਬਾਹਰ ਕੱਢਣੇ ਸ਼ੁਰੂ ਕਰ ਦੇਣੇ ਹਨ। ਦਸ ਮੰਤਰੀਆਂ ਵਿੱਚੋਂ ਇੱਕ ਮੰਤਰੀ ਭ੍ਰਿਸ਼ਟਾਚਾਰੀ ਨਿਕਲਿਆ।

ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਕਿਸੇ ਮੁੱਖ ਮੰਤਰੀ ਨੇ ਆਪਣੇ ਮੰਤਰੀ ਮੰਡਲ ਵਿੱਚੋਂ ਕਿਸੇ ਮੰਤਰੀ ਨੂੰ ਬਾਹਰ ਕੱਢ ਕੇ ਪੁਲਿਸ ਨੂੰ ਉਸ ਖਿਲਾਫ਼ ਕਾਰਵਾਈ ਕਰਨ ਲਈ ਹੁਕਮ ਦਿੱਤੇ ਹੋਣ। ਗਗਨ ਮਾਨ ਨੇ ਮਾਨ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ।

CM ਮਾਨ ਦੇ ਇਸ ਫੈਸਲੇ ਦੀ ‘ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਤਾਰੀਫ਼ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ, “ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਕੋਲ ਭ੍ਰਿਸ਼ਟਾਚਾਰ ਦੇ ਖਿਲਾਫ ਆਪਣੀ ਹੀ ਸਰਕਾਰ ਖਿਲਾਫ਼ ਕਾਰਵਾਈ ਕਰਨ ਦੀ ਹਿੰਮਤ ਹੈ। ਅਸੀਂ ਪਹਿਲਾਂ ਇਹ ਦਿੱਲੀ ਵਿਚ ਦੇਖਿਆ ਸੀ, ਪਰ ਹੁਣ ਅਸੀਂ ਇਸਨੂੰ ਪੰਜਾਬ ਵਿੱਚ ਦੇਖ ਰਹੇ ਹਾਂ। ਸਾਡੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।”

ਭੁਲੱਥ ਤੋਂ ਕਾਂਗਰਸੀ ਵਿਧਾਇਤ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਨੂੰ ਇਸ ਫੈਸਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਮੰਤਰੀ ਨੂੰ ਬਰਖਾਸਤ ਕਰਨਾ ਇੱਕ ਦਲੇਰ ਫੈਸਲਾ ਹੈ। ਤਾਕਤਵਰਾਂ ਵਿਰੁੱਧ ਇਹ ਸਖ਼ਤ ਕਾਰਵਾਈ ਸਾਰੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਨੂੰ ਪੂਰੇ ਪੰਜਾਬ ਵਿੱਚ ਸੁਨੇਹਾ ਦੇਵੇਗੀ। ਮੈਂ ਹਮੇਸ਼ਾ ਕਿਹਾ ਹੈ ਕਿ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕੀਤਾ ਜਾਵੇਗਾ।

ਸੁਖਪਾਲ ਸਿੰਘ ਖਹਿਰਾ ਨੇ ਇੱਕ ਹੋਰ ਟਵੀਟ ਕਰਕੇ ਭਗਵੰਤ ਮਾਨ ਦੀ ਸਰਕਾਰ ਦੀ ਕੈਪਟਨ ਸਰਕਾਰ ਨਾਲ ਤੁਲਨਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦਾ ਇਹ ਦਲੇਰਾਨਾ ਐਕਸ਼ਨ ਕਾਂਗਰਸ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਲਈ ਇੱਕ ਸਬਕ ਹੈ ਕਿ ਜੇ ਉਹ ਆਪਣੇ ਭ੍ਰਿਸ਼ਟ ਮੰਤਰੀਆਂ ਅਤੇ ਕਾਂਗਰਸੀ ਲੀਡਰਾਂ ਖਿਲਾਫ਼ ਐਕਸ਼ਨ ਲੈਂਦੇ ਤਾਂ ਅੱਜ ਉਹ ਵਿਰੋਧੀ ਧਿਰ ਵਾਲੀ ਜਗ੍ਹਾ ਉੱਤੇ ਨਾ ਹੁੰਦੇ।

ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਹਾਲੇ ਤਾਂ ਪੰਜਾਬ ਸਰਕਾਰ ਨੂੰ ਬਹੁਤ ਲੰਮਾ ਸਫ਼ਰ ਤੈਅ ਕਰਨਾ ਹੈ। ਜੋ ਹੁਣ ਹਿੰਮਤ ਦਿਖਾਈ ਹੈ, ਉਹ ਅੱਗੇ ਵੀ ਦਿਖਾਉਣੀ ਹੋਵੇਗੀ। ਉਨ੍ਹਾਂ ਦੀ ਪਾਰਟੀ ਹਾਈਕਮਾਂਡ ਨੇ ਟਿਕਟ ਵੰਡ ਵੇਲੇ ਜੋ ਕੁਰੱਪਸ਼ਨ ਕੀਤੀ, ਉਸਦਾ ਹਿਸਾਬ ਵੀ ਕਰਨਾ ਪਵੇਗਾ। ਇਸਦੇ ਨਾਲ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸਿੰਗਲਾ ਦੀ ਗ੍ਰਿਫਤਾਰੀ ਉੱਤੇ ਤੰਜ ਕੱਸਦਿਆਂ ਕਿਹਾ ਕਿ ਬਾਬਾ ਕਹਿੰਦਾ ਸੀ ਦੇਖੀ ਚੱਲ ਮਰਦਾਨਿਆਂ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਤੁਹਾਡੇ ਉੱਤੇ ਮਾਣ ਹੈ ਭਗਵੰਤ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਹਨ। ਅੱਜ ਪੂਰਾ ਦੇਸ਼ ਆਪ ਉੱਤੇ ਮਾਣ ਮਹਿਸੂਸ ਕਰ ਰਿਹਾ ਹੈ।

ਸੂਤਰਾਂ ਦੀ ਵੱਡੀ ਜਾਣਕਾਰੀ ਮੁਤਾਬਕ ਸੀਐੱਮ ਮਾਨ ਕੋਲ 10 ਦਿਨ ਪਹਿਲਾਂ ਕਿਸੇ ਅਧਿਕਾਰੀ ਨੇ ਵਿਜੇ ਸਿੰਗਲਾ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤ ਕੀਤੀ ਸੀ। ਮਾਨ ਨੇ ਖੁਦ ਸਿੰਗਲਾ ਦਾ ਸਟਿੰਗ ਆਪ੍ਰੇਸ਼ਨ ਕਰਵਾਇਆ ਸੀ। ਸਟਿੰਗ ਆਪ੍ਰੇਸ਼ਨ ਵਿੱਚ ਮਿਲੇ ਸਬੂਤਾਂ ਦੇ ਆਧਾਰ ਉੱਤੇ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਿੰਗਲਾ ਨੇ ਜੋ ਪੈਸੇ ਰਿਸ਼ਵਤ ਵਜੋਂ ਮੰਗੇ ਸਨ, ਉਹ ਹਾਲੇ ਉਨ੍ਹਾਂ ਨੂੰ ਮਿਲੇ ਨਹੀਂ ਸਨ ਪਰ ਪੈਸੇ ਮੰਗਣ ਉੱਤੇ ਹੀ ਉਨ੍ਹਾਂ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।