‘ਦ ਖ਼ਾਲਸ ਬਿਊਰੋ:- ਕਾਂਗਰਸ ਨੇਤਾ ਰਾਹੁਲ ਗਾਂਧੀ ਪਿਛਲੇ ਦਿਨਾਂ ਤੋਂ ਲਗਾਤਾਰ ਮੋਦੀ ਸਰਕਾਰ ਉੱਤੇ ਸਵਾਲ ਚੁੱਕ ਰਹੇ ਹਨ। ਉਹਨਾਂ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਾਸ਼ਵਾਣੀ ‘ਤੇ ਪ੍ਰਸਾਰਿਤ ‘ਮਨ ਕੀ ਬਾਤ’ ਪ੍ਰੋਗਰਾਮ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਦੀ ਰੱਖਿਆ ਤੇ ਸੁਰੱਖਿਆ ਦੀ ਗੱਲ ਕਦੋਂ ਕੀਤੀ ਜਾਏਗੀ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ “ਰਾਸ਼ਟਰ ਦੀ ਰੱਖਿਆ ਅਤੇ ਸੁਰੱਖਿਆ ਦੀ ਗੱਲ ਕਦੋਂ ਹੋਵੇਗੀ?” ਉਹ ਚੀਨ ਵੱਲੋਂ ਪੂਰਬੀ ਲੱਦਾਖ ਵਿੱਚ ਭਾਰਤੀ ਇਲਾਕਿਆਂ ਵਿੱਚ ਘੁਸਪੈਠ ਬਾਰੇ ਸਰਕਾਰ ਤੋਂ ਜੁਆਬ ਮੰਗ ਰਹੇ ਹਨ।
ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਟਵੀਟ ਕੀਤਾ, “ਹੁਣ ਨੇਪਾਲ ਨੇ ਪਹਿਲੀ ਵਾਰ ਸਰਹੱਦ ’ਤੇ ਫੌਜ ਤਾਇਨਾਤ ਕਰ ਦਿੱਤੀ ਤੇ ਮੋਦੀ ਹੈ ਤਾਂ ਮੁਮਕਿਨ ਹੈ।” ਉਨ੍ਹਾਂ ਕਿਹਾ ਕਿ ਇਹ ਸਭ ਕੁਝ ਮੋਦੀ ਦੀ ਅਗਵਾਈ ਕਰਕੇ ਹੋ ਰਿਹਾ ਹੈ।