‘ਦ ਖਾਲਸ ਬਿਊਰੋ:- ਪੰਜਾਬ ਸਰਕਾਰ ਨੇ ਕਾਲਜਾਂ ਅਤੇ ਯੂਨਿਵਰਸਿਟੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਜੁਲਾਈ ਤੱਕ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਫਾਈਨਲ ਫੈਸਲਾ UGC ਦੀਆਂ ਨਵੀਆਂ ਗਾਈਡਲਾਈਂਸ ‘ਤੇ ਨਿਰਭਰ ਕਰਦਾ ਹੈ। ਉਸ ਤੋਂ ਬਾਅਦ ਹੀ ਪੰਜਾਬ ਸਰਕਾਰ ਕੋਈ ਫੈਸਲਾ ਲਵੇਗੀ।
ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੇ UGC ਵਲੋਂ 29 ਅਪ੍ਰੈਲ ਨੂੰ ਜਾਰੀ ਕੀਤੀਆਂ ਗਈਆਂ ਗਾਈਡਲਾਈਂਸ ਦੇ ਆਧਾਰ ‘ਤੇ ਜੁਲਾਈ ਮਹੀਨੇ ‘ਚ ਪ੍ਰੀਖਿਆਵਾਂ ਲੈਣ ਦਾ ਫੈਸਲਾ ਲਿਆ ਸੀ। ਪਰ UGC ਨੇ ਕਿਹਾ ਸੀ ਕਿ ਇਸ ਮੁੱਦੇ ‘ਤੇ ਮੁੜ ਵਿਚਾਰ ਚਰਚਾ ਕੀਤੀ ਜਾਵੇਗੀ।