‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਫਤਿਹਜੰਗ ਬਾਜਵਾ ਤੇ ਸੁਨੀਲ ਜਾਖੜ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
ਇਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਸਰਕਾਰ ਨੇ ਸਸਤੀ ਜਨਤਕ ਤਰਜੀਹ ਹਾਸਲ ਕਰਨ ਲਈ ਵੀਆਈਪੀਜ਼ ਦੀ ਸੁਰੱਖਿਆ ਘਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਆਈਪੀਜ਼ ਦੀ ਸੁਰੱਖਿਆ ਵਿੱਚ ਕੀਤੀ ਕਟੌਤੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਡੀਆ ਤੇ ਸੋਸ਼ਲ ਮੀਡੀਆ ਵਿੱਚ ਪ੍ਰਚਾਰਿਆ ਗਿਆ। ਇਸ ਨਾਲ ਲੋਕਾਂ ਦੇ ਦੁਸ਼ ਮਣਾਂ ਨੂੰ ਸੱਦਾ ਦਿੱਤਾ, ਜਿਨ੍ਹਾਂ ਨੂੰ ਧਮ ਕੀਆਂ ਮਿਲ ਰਹੀਆਂ ਸਨ। ਜਿਵੇਂ ਕਿ ਸਿੱਧੂ ਮੂਸੇਵਾਲਾ ਨੂੰ ਸ਼ਿ ਕਾਰ ਹੋਣਾ ਪਿਆ ਹੈ।
ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਅੱਤ ਵਾਦ ਦਾ ਮਾੜਾ ਦੌਰ ਬੜੀ ਮੁਸ਼ਕਲ ਨਾਲ ਖਤਮ ਹੋਇਆ ਹੈ ਪਰ ਹੁਣ ਇਸ ਗੈਂ ਗਸਟਰ ਮਾਮਲੇ ਕਾਰਨ ਪੰਜਾਬ ਵਿੱਚ ਫਿਰ ਤੋਂ ਲੋਕ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ। ਜਿਸ ਤਰ੍ਹਾਂ ਸਿੱਧੂ ਨੂੰ ਮਾ ਰਿਆ ਗਿਆ, ਉਹ ਦੁਖਦਾਈ ਘਟਨਾ ਹੈ। ਪਰਿਵਾਰ ਨੇ ਕਿਹਾ ਹੈ ਕਿ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਐਨਆਈਏ ਇਸ ਮਾਮਲੇ ਦੀ ਜਾਂਚ ਕਰੇਗੀ ਜਾਂ ਨਹੀਂ ਇਸ ਬਾਰੇ ਟਿੱਪਣੀ ਕਰਨਾ ਸਹੀ ਨਹੀਂ ਹੈ।