India

ਪ੍ਰਿਯੰਕਾ ਗਾਂਧੀ ਨੂੰ ਹੋਇਆ ਕਰੋਨਾ

ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ। ਪ੍ਰਿਯੰਕਾ ਗਾਂਧੀ ਨੇ ਅੱਜ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ,‘ਜਾਂਚ ਵਿੱਚ ਕੋਵਿਡ -19 ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਾਇਰਸ ਦੇ ਹਲਕੇ ਲੱਛਣ ਹਨ। ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੈਂ ਆਪਣੇ ਆਪ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਮੇਰੀ ਉਨ੍ਹਾਂ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਬੇਨਤੀ ਹੈ ਜਿਹੜੇ ਮੇਰੇ ਸੰਪਰਕ ਵਿੱਚ ਸਨ।

ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਆਈ ਸੀ। ਦੱਸ ਦੇਈਏ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੱਲ੍ਹ ਹੀ ਲਖਨਊ ਤੋਂ ਦਿੱਲੀ ਪਰਤੀ ਸੀ। ਉਹ ਦੋ ਦਿਨਾਂ ਨਵ ਸੰਕਲਪ ਚਿੰਤਨ ਸ਼ਿਵਿਰ ਲਈ ਲਖਨਊ ਗਈ ਸੀ।