‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਅਤੇ ਸੂਬੇ ਦੀਆਂ ਜੇ ਲ੍ਹਾਂ ਵਿੱਚ ਗੈਂ ਗਸਟਰਾਂ ਨੂੰ ਲੈ ਕੇ ਸਖ਼ਤੀ ਕਰਨ ਵੱਲ ਕਦਮ ਪੁੱਟਦਿਆਂ ਹਰਪ੍ਰੀਤ ਸਿੰਘ ਸਿੱਧੂ ਨੂੰ ਏਡੀਜੀਪੀ ਦਾ ਵਾਧੂ ਚਾਰਜ ਸੌਂਪਿਆ ਹੈ।
ਪੰਜਾਬ ਸਰਕਾਰ ਵੱਲੋਂ ਏਡੀਜੀਪੀ ਜੇਲ੍ਹਾਂ ਲਾਏ ਗਏ ਹਰਪ੍ਰੀਤ ਸਿੱਧੂ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਕੋਲ ਨਸ਼ਾ ਵਿਰੋਧੀ ਐਸਟੀਐਫ ਦੀ ਕਮਾਨ ਵੀ ਰਹੇਗੀ।
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਪਿੱਛੋਂ ਗੈਂ ਗਸਟਰਾਂ ਵੱਲੋਂ ਇੱਕ-ਦੂਜੇ ਵਿਰੁੱਧ ਧਮ ਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪੰਜਾਬ ਵਿੱਚ ਗੈਂ ਗਵਾਰ ਦਾ ਖ ਦਸ਼ਾ ਵਧ ਗਿਆ ਹੈ। ਇਸਦੇ ਨਾਲ ਹੀ ਜੇਲ੍ਹਾਂ ਵਿਚੋਂ ਚੱਲ ਰਹੇ ਗੈਂ ਗਸਟਰਾਂ ਦੇ ਨੈਟਵਰਕ ‘ਤੇ ਵੀ ਲਗਾਮ ਲਗਾਉਣ ਵੱਲ ਇਸ ਨਿਯੁਕਤੀ ਨੂੰ ਵੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਰੋਜ਼ਾਨਾ ਹੀ ਜੇਲ੍ਹਾਂ ਵਿਚੋਂ ਕਿਸੇ ਨਾ ਕਿਸੇ ਕੈਦੀ ਜਾਂ ਹਵਾਲਾਤੀ ਕੋਲੋਂ ਮੋਬਾਈਲ ਜਾਂ ਹੋਰ ਕੋਈ ਸਾਮਾਨ ਮਿਲਦਾ ਆ ਰਿਹਾ ਹੈ।