Punjab

ਮੁੱਖ ਮੰਤਰੀ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੀਜੇ ਘੱਲੂਘਾਰਾ ਸ਼ਹੀਦੀ ਦਿਵਸ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਜਿੱਥੇ ਘੱਲੂਘਾਰਾ ਦਿਵਸ ਨੂੰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਉਹਨਾਂ ਵੱਲੋਂ  ਜਾਇਜ਼ਾ ਲਿਆ ਜਾਵੇਗਾ। ਇਸ ਦੌਰਾਨ ਉਹਨਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਦਸ ਦਈਏ ਕਿ ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਪਿਛਲੀ ਦਿਨੀ ਕਾਫੀ ਹੰ ਗਾਮਾ ਮਚਿਆ ਹੋਇਆ ਸੀ ਜਿਸ ਵਿਚਾਲੇ ਮੁੱਖ ਮੰਤਰੀ ਮਾਨ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ  ਨਾਲ ਵੀ ਅੱਜ ਮੁਲਾਕਾਤ ਕਰ ਸਕਦੇ ਹਨ।