‘ਦ ਖ਼ਾਲਸ ਬਿਊਰੋ : ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਸਰਕਾਰ ‘ਚ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਦਿੱਲੀ ਦੀ ਸਰਕਾਰ ਦੇ ਮੰਤਰੀ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਾਮਲਾ ਕੋਲਕਾਤਾ ਸਥਿਤ ਕੰਪਨੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਸਤੇਂਦਰ ਨੂੰ ਅਰਵਿੰਦ ਕੇਜਰੀਵਾਲ ਦਾ ਕਰੀਬੀ ਮੰਨਿਆ ਜਾਂਦਾ ਹੈ।ਪਿਛਲੇ ਮਹੀਨੇ ਈਡੀ ਨੇ ਜੈਨ ਪਰਿਵਾਰ ਅਤੇ ਉਨ੍ਹਾਂ ਨਾਲ ਜੁੜੀਆਂ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। 2018 ਵਿੱਚ ਵੀ ਈਡੀ ਨੇ ਇਸ ਮਾਮਲੇ ਵਿੱਚ ਸਤੇਂਦਰ ਜੈਨ ਤੋਂ ਪੁੱਛਗਿੱਛ ਕੀਤੀ ਸੀ। ਈਡੀ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਾਡੇ ਕੋਲ ਡੇਟਾ ਐਂਟਰੀ ਹੈ ਕਿ ਹਵਾਲਾ ਵਿੱਚ ਪੈਸਾ ਕਿਵੇਂ ਲਗਾਇਆ ਗਿਆ ਸੀ।