India Punjab

ਭਾਜਪਾ ਨੇ ਖੇਡੀ ਨਫ਼ਰਤ ਦੀ ਰਾਜਨੀਤੀ : ਮਾਲਵਿੰਦਰ ਕੰਗ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਦੇਸ਼ ਵਿੱਚ ਨਫਰਤ ਫੈਲਾਉਣ ਬਦਲੇ ਭਾਰਤੀ ਜਨਤਾ ਪਾਰਟੀ ਨੂੰ ਲੋਕਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੀਆਂ ਫਿਰਕੂ ਨੀਤੀਆਂ ਕਰਕੇ ਦੇਸ਼ ਦਾ ਨਾਂ ਵਿਦੇਸ਼ ਵਿੱਚ ਨੀਵਾਂ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਪੈਣਗੇ।

ਕੰਗ ਜਿਹੜੇ ਕਿ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਨੇ ਬਰਾਬਰਤਾ, ਏਕਤਾ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਸੀ ਪਰ ਭਾਜਪਾ ਨਫ਼ਰਤ ਦੀ ਨੀਤੀ ਖੇਡਣ ਲੱਗੀ ਹੈ। ਉਨ੍ਹਾਂ ਨੇ ਇਹ ਵੀ ਦੋ ਸ਼ ਲਾਇਆ ਕਿ ਵਿਦੇਸ਼ਾਂ ਵਿੱਚ ਭਾਰਤ ਦਾ ਸਿਰ ਨੀਵਾਂ ਹੋਇਆ ਹੈ ਅਤੇ ਇਸ ਵਜ੍ਹਾ ਕਰਕੇ ਉੱਥੇ ਵੱਸਦੇ ਲੋਕਾਂ ਦਾ ਰੁਜ਼ਗਾਰ ਵੀ ਖੁੱਸਣ ਲੱਗਾ ਹੈ। ਕੰਗ ਨੇ ਆਮ ਆਦਮੀ ਪਾਰਟੀ ਦੀ ਨਫ਼ਰਤ ਫੈਲਾਉਣ ਦੀ ਨੀਤੀ ਦੀ ਆਲੋ ਚਨਾ ਵੀ ਕੀਤੀ।