Punjab

ਮੂਸੇਵਾਲਾ ਦੇ ਪਰਿਵਾਲ ਵੱਲੋਂ ਲੋਕਾਂ ਨੂੰ ਅਪੀਲ,ਸਿੱਧੂ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ

ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋ ਲੀਆਂ ਮਾ ਰ ਕੇ ਹੱ ਤਿਆ ਕਰ ਦਿੱਤੀ ਗਈ ਸੀ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ।

ਸਿੱਧੂ ਮੂਸੇਵਾਲ ਦੇ ਪਰਿਵਾਰ ਵਲੋਂ ਨਿਮਰਤਾ ਸਹਿਤ ਇਹ ਬੇਨਤੀ ਕੀਤੀ ਹੈ ਗਈ ਹੈ ਕਿ  ਉਸ ਥਾਂ ’ਤੇ ਲੋਕ ਪੈਸੇ ਦਾ ਮੱਥਾ ਨਾ ਟੇਕਣ ਜਿਥੇ ਪਰਿਵਾਰ ਵੱਲੋਂ ਸਿੱਧੂ ਮੂਸੇਵਾਲ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਪਰਿਵਾਰ ਨੇ ਉਥੇ ਬੋਰਡ ਲਗਾ ਦਿੱਤਾ ਗਿਆ ਹੈ। ਇਸ ਬੋਰਡ ’ਤੇ ਇਹ ਅਪੀਲ ਕੀਤੀ ਗਈ ਹੈ ਤੇ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਸਿਰਫ ਸ਼ਬਦ ਗੁਰੂ ਵਿੱਚ ਵਿਸ਼ਵਾਸ ਰੱਖਦਾ ਸੀ। ਮੱਥਾ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਟੇਕੋ ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਸਮਾਧ ਪਿੰਡ ਮੂਸਾ ਵਿਚ ਬਣਾਈ ਗਈ ਹੈ ਪਰ ਲੋਕਾਂ ਵੱਲੋਂ ਉਸ ‘ਤੇ ਪੈਸਿਆਂ ਨਾਲ ਮੱਥਾ ਟੇਕਿਆ ਜਾ ਰਿਹਾ ਹੈ ਜਿਸ ‘ਤੇ ਪਰਿਵਾਰ ਵਾਲਿਆਂ ਨੇ ਇਤਰਾਜ਼ ਪ੍ਰਗਟਾਇਆ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਖੇਤਾਂ ‘ਚ ਬਣਾਈ ਮੂਸੇਵਾਲਾ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ। ਉਨ੍ਹਾਂ ਕਿਹਾ ਕਿ ਮੱਥਾ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹੀ ਟੇਕੋ। ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਇਕ-ਇਕ ਬੂਟਾ ਲਾ ਕੇ ਉਸ ਨੂੰ ਪਾਲ ਕੇ ਵੱਡਾ ਕਰੋ।’

ਇਸ ਤੋਂ ਇਲਾਵਾ ਲੰਘੇ ਕੱਲ੍ਹ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਪਰਿਵਾਰ ਵੱਲੋਂ  ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਦਸਤਾਰ ਸਜਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚਣ ਕਿਉਂਕਿ ਇਹ ਉਸ ਗਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨੂੰ ਆਪਣੀ ਵਿਰਾਸਤ ‘ਤੇ ਮਾਣ ਸੀ। ਉਨ੍ਹਾਂ ਨੇ ਕਿਹਾ ਕਿ ਕਿ ਸਿੱਧੂ ਮੂਸੇਵਾਲਾ ਵੀ ਪੱਗ ਬੰਨ੍ਹਦੇ ਸਨ ਤੇ ਉਹ ਆਪਣੇ ਗੀਤਾਂ ਵਿੱਚ ਵੀ ਦਸਤਾਰ ਦੇ ਨਾਲ ਹੀ ਨਜ਼ਰ ਆਉਂਦੇ ਸੀ।