Punjab

ਰਵਨੀਤ ਬਿੱਟੂ ਨੂੰ ਮਿਲੀ ਧਮ ਕੀ

ਦ ਖ਼ਾਲਸ ਬਿਊਰੋ : ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾ ਰਨ ਦੀ ਧ ਮਕੀ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਦੇ ਪੀ ਏ ਨੇ ਧਮ ਕੀ ਮਿਲਣ ਦੀ ਪੁਸ਼ਟੀ ਕੀਤੀ। ਰਵਨੀਤ ਸਿੰਘ ਬਿੱਟੂ ਦੇ ਨਿੱਜੀ ਨੰਬਰ ’ਤੇ ਇਹ ਧ ਮਕੀ ਦਿੱਤੀ ਗਈ ਹੈ ਕਿ ਉਸ ਦਾ ਵੀ ਸਿੱਧੂ ਮੂਸੇਵਾਲਾ ਵਾਂਗੂ ਜਾ ਨ ਤੋਂ ਮਾ ਰਨ ਦਿੱਤਾ ਜਾਵੇਗਾ। ਰਵਨੀਤ ਸਿੰਘ ਬਿੱਟੂ ਨੇ ਇਸ ਧ ਮਕੀ ਭਰੀ ਫੋਨ ਕਾਲ ਬਾਰੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸੂਚਿਤ ਕੀਤਾ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਧਮ ਕੀਆਂ ਭਰੀਆਂ ਕਾਲਾਂ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ। ਇਸ ਤੋਂ ਪਹਿਲਾਂ ਕੱਲ੍ਹ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤ ਲ ਦੀ ਜਾਂਚ ਵਿੱਚ ਲੱਗੀ ਮਾਨਸਾ ਪੁ ਲਿਸ ਨੂੰ ਧਮ ਕੀ ਮਿਲੀ ਸੀ ਕਿ ਉਹ ਕੇਸ ਦੀ ਜਾਂਚ-ਪੜਤਾਲ ਛੱਡ ਦੇਵੇ ਅਤੇ ਜ਼ਿਆਦਾ ਭੱਜ-ਨੱਠ ਨਾ ਕਰੇ। ਅਜਿਹਾ ਨਾ ਕਰਨ ‘ਤੇ ਅੰਜਾਮ ਭੁਗਤਣ ਲਈ ਕਿਹਾ ਗਿਆ ਹੈ। ਇਹ ਧਮਕੀ ਮਾਨਸਾ ਪੁਲਿਸ ਦੇ ਐਸਐਚਓ ਨੂੰ ਫੋਨ ਰਾਹੀਂ ਵਿਦੇਸ਼ ਤੋਂ ਆਈ ਫੋਨ ਕਾਲ ਰਾਹੀਂ ਦਿੱਤੀ ਗਈ ਹੈ।